ਛੱਠ ਪੂਜਾ ਅਤੇ ਪ੍ਰਵਾਸੀਆਂ ਬਾਰੇ ਅਪਸ਼ਬਦ ਵਰਤਣ ਦੇ ਦੋਸ਼ ਹੇਠ ਮੁਲਜ਼ਮ ਖ਼ਿਲਾਫ਼ ਕੇਸ ਦਰਜ
Wednesday, Nov 12, 2025 - 06:56 PM (IST)
ਲੁਧਿਆਣਾ (ਪੰਕਜ)- ਸ਼ਿਮਲਾਪੁਰੀ ਪੁਲਸ ਨੇ ਸੋਸ਼ਲ ਮੀਡੀਆ ’ਤੇ ਛੱਠ ਪੂਜਾ ਅਤੇ ਪ੍ਰਵਾਸੀ ਭਾਈਚਾਰੇ ਵਿਰੁੱਧ ਅਪਸ਼ਬਦ ਵਰਤਣ ਦੇ ਦੋਸ਼ ਹੇਠ ਮੁਲਜ਼ਮ ਖਿਲਾਫ ਕੇਸ ਦਰਜ ਕੀਤਾ ਹੈ। ਨਿਊ ਪੁਨੀਤ ਨਗਰ ਦੇ ਰਹਿਣ ਵਾਲੇ ਸੌਰਵ ਕੁਮਾਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੋਸ਼ ਲਾਇਆ ਕਿ ਸ਼ਿਮਲਾਪੁਰੀ ਦੇ ਰਹਿਣ ਵਾਲੇ ਦੋਸ਼ੀ ਰਾਜਿੰਦਰ ਸਿੰਘ ਠਾਕੁਰਲ ਨੇ ਪਿਛਲੇ ਦਿਨ ਦੀ ਛੱਠ ਪੂਜਾ ਸਬੰਧੀ ਸੋਸ਼ਲ ਮੀਡੀਆ ’ਤੇ ਭੱਦੀ ਅਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਸੀ।
ਸੌਰਵ ਨੇ ਕਿਹਾ ਕਿ ਰਾਜਿੰਦਰ ਸਿੰਘ ਨੇ ਛੱਠ ਪੂਜਾ ਲਈ ਘਰ ਪਰਤ ਰਹੇ ਪ੍ਰਵਾਸੀ ਭਾਈਚਾਰੇ ਨੂੰ ਵੀ ਅਪਸ਼ਬਦ ਵਰਤ ਕੇ ਨਿਸ਼ਾਨਾ ਬਣਾਇਆ। ਇਸ ਕਾਰਵਾਈ ਨਾਲ ਪ੍ਰਵਾਸੀ ਭਾਈਚਾਰੇ ’ਚ ਵਿਆਪਕ ਰੋਸ ਫੈਲ ਗਿਆ। ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਪੁਲਸ ਨੇ ਮੁਲਜ਼ਮ ਖਿਲਾਫ ਕੇਸ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
