ਮੋਟਰਸਾਈਕਲ ਸਵਾਰ ਨੂੰ ਗੋਲੀ ਮਾਰਨ ਵਾਲੇ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ

Monday, Dec 27, 2021 - 10:17 AM (IST)

ਮੋਟਰਸਾਈਕਲ ਸਵਾਰ ਨੂੰ ਗੋਲੀ ਮਾਰਨ ਵਾਲੇ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ

ਸਮਾਣਾ (ਦਰਦ, ਅਸ਼ੋਕ) : ਪਿੰਡ ਘੰਗਰੋਲੀ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਵਾਲੇ ਮੋਟਰਸਾਈਕਲ ਸਵਾਰ 2 ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਅਤੇ ਆਰਮਜ਼ ਐਕਟ ਦੀਆਂ ਧਾਰਵਾਂ ਤਹਿਤ ਸਦਰ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਸਦਰ ਥਾਣਾ ਮੁਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਗੋਲੀ ਲੱਗਣ ਕਾਰਨ ਜ਼ਖਮੀ ਹੋਏ ਗੁਰਜੀਤ ਸਿੰਘ (38) ਪੁੱਤਰ ਜਰਨੈਲ ਸਿੰਘ ਨਿਵਾਸੀ ਪਿੰਡ ਘੰਗਰੋਲੀ ਦੇ ਭਰਾ ਪਰਮਜੀਤ ਸਿੰਘ ਵੱਲੋਂ ਪੁਲਸ ਨੂੰ ਦਰਜ ਕਰਵਾਏ ਬਿਆਨਾਂ ਅਨੁਸਾਰ ਸ਼ਨੀਵਾਰ ਦੇਰ ਸ਼ਾਮ ਗੁਰਦੁਆਰਾ ਸਾਹਿਬ ਮੱਥਾ ਟੇਕਣ ਤੋਂ ਬਾਅਦ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੁਰਜੀਤ ਸਿੰਘ ਘਰ ਜਾ ਰਿਹਾ ਸੀ।

ਪਿੱਛੇ ਆ ਰਹੇ 2 ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ ਦੇ ਨਜ਼ਦੀਕ ਪਹੁੰਚ ਕੇ ਗੋਲੀ ਚਲਾ ਦਿੱਤੀ, ਜੋ ਗੁਰਜੀਤ ਸਿੰਘ ਦੇ ਮੋਢੇ ਨਜ਼ਦੀਕ ਜਾ ਲੱਗੀ। ਵਾਰਦਾਤ ਤੋਂ ਬਾਅਦ ਮੋਟਰਸਾਈਕਲ ਸਵਾਰ ਨੌਜਵਾਨ ਫ਼ਰਾਰ ਹੋ ਗਏ। ਗੰਭੀਰ ਜ਼ਖਮੀ ਗੁਰਜੀਤ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ। ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ। ਅਧਿਕਾਰੀ ਅਨੁਸਾਰ ਦੋਸ਼ੀਆਂ ਦੀ ਪਛਾਣ ਲਈ ਪੁਲਸ ਨਜ਼ਦੀਕ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਸਮੇਤ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ।
 


author

Babita

Content Editor

Related News