ਥਾਣੇ ''ਚ ਪਿਓ-ਪੁੱਤ ਨੂੰ ਨੰਗਾ ਕਰਨ ਵਾਲੇ SHO ਤੇ ਹੌਲਦਾਰ ''ਤੇ ਵੱਡੀ ਕਾਰਵਾਈ
Monday, Jul 06, 2020 - 11:44 AM (IST)
ਖੰਨਾ : ਸਦਰ ਥਾਣਾ ਖੰਨਾ ਦੇ ਸਾਬਕਾ ਐੱਸ. ਐੱਚ. ਓ. ਬਲਜਿੰਦਰ ਸਿੰਘ ਖ਼ਿਲਾਫ਼ ਖੰਨਾ ਦੇ ਸਿਟੀ-1 ਥਾਣੇ ’ਚ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੌਲਦਾਰ ਵਰੁਣ ਕੁਮਾਰ ’ਤੇ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਸਦਰ ਥਾਣੇ ’ਚ ਪਿਤਾ-ਪੁੱਤਰ ਸਮੇਤ 3 ਲੋਕਾਂ ਨੂੰ ਨੰਗਾ ਕਰ ਕੇ ਉਨ੍ਹਾਂ ਦੀ ਵੀਡੀਓ ਬਣਾ ਕੇ ਵਾਇਰਲ ਕਰਨ ਦੇ ਦੋਸ਼ ’ਚ ਏ. ਡੀ. ਜੀ. ਪੀ. ਡਾ. ਨਰੇਸ਼ ਅਰੋੜਾ ਦੀ ਅਗਵਾਈ ਵਾਲੀ ਐੱਸ. ਆਈ. ਟੀ. ਨੇ ਦਰਜ ਕੀਤਾ ਹੈ। ਮੁਕੱਦਮਾ ਸ਼ਨੀਵਾਰ ਦੀ ਰਾਤ ਨੂੰ ਦਰਜ ਕੀਤਾ ਦੱਸਿਆ ਜਾ ਰਿਹਾ ਹੈ। ਮਾਮਲੇ ਦੀ ਅਗਲੀ ਜਾਂਚ ਐੱਸ. ਆਈ. ਟੀ. ਦੇ ਮੈਂਬਰ ਆਈ. ਜੀ. ਲੁਧਿਆਣਾ ਨੌਨਿਹਾਲ ਸਿੰਘ ਕਰਨਗੇ।
ਇਹ ਵੀ ਪੜ੍ਹੋ : ਦੁਕਾਨਾਂ 'ਚ ਧੜਾਧੜ ਵੱਢੇ ਜਾਂਦੇ ਨੇ ਮੁਰਗੇ, ਵੱਧ ਰਿਹੈ ਬੀਮਾਰੀਆਂ ਫੈਲਣ ਦਾ ਖਤਰਾ
ਇਸ ਦੇ ਨਾਲ ਹੀ ਅਪ੍ਰੈਲ ਮਹੀਨੇ ਤੋਂ ਬਲਜਿੰਦਰ ਸਿੰਘ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਵਾਉਣ ਸਬੰਧੀ ਚੱਲ ਰਹੇ ਪੀੜਤਾਂ ਦੇ ਸੰਘਰਸ਼ ਦੀ ਅਖ਼ੀਰ ਜਿੱਤ ਹੋ ਗਈ। ਇਸ ਨਾਲ ਇੰਸਪੈਕਟਰ ਬਲਜਿੰਦਰ ਸਿੰਘ ਦੀਆਂ ਮੁਸ਼ਕਲਾਂ ਵੱਧਦੀਆਂ ਦਿਖਾਈ ਦਿੰਦੀਆਂ ਹਨ। ਐੱਸ. ਐੱਸ. ਪੀ. ਖੰਨਾ ਹਰਪ੍ਰੀਤ ਸਿੰਘ ਨੇ ਪੁਸ਼ਟੀ ਕਰਦੇ ਹੋਏ ਕਿਹਾ ਕਿ ਐੱਸ. ਆਈ. ਟੀ. ਦੇ ਮੈਂਬਰ ਆਈ. ਜੀ. ਲੁਧਿਆਣਾ ਨੌਨਿਹਾਲ ਸਿੰਘ ਮਾਮਲੇ ਦੇ ਜਾਂਚ ਅਧਿਕਾਰੀ ਬਣਾਏ ਗਏ ਹਨ। ਦੱਸਣਯੋਗ ਹੈ ਕਿ ਖੰਨਾ ਦੇ ਐਸ. ਐਚ. ਓ. ਬਲਜਿੰਦਰ ਸਿੰਘ 'ਤੇ ਪਿਤਾ, ਪੁੱਤਰ ਅਤੇ ਇਕ ਹੋਰ ਵਿਅਕਤੀ ਨੂੰ ਥਾਣੇ 'ਚ ਨੰਗਾ ਕਰਕੇ ਉਨ੍ਹਾਂ ਦੀ ਵੀਡੀਓ ਬਣਾ ਕੇ ਉਸ ਨੂੰ ਵਾਇਰਲ ਕਰਨ ਦੇ ਇਲਜ਼ਾਮ ਲੱਗੇ ਸਨ, ਜਿਸ ਦੀ ਸ਼ਿਕਾਇਤ ਪੀੜਤਾਂ ਵੱਲੋਂ ਪੰਜਾਬ ਦੇ ਡੀ. ਜੀ. ਪੀ. ਨੂੰ ਵੀ ਕੀਤੀ ਗਈ ਸੀ।
ਇਹ ਵੀ ਪੜ੍ਹੋ : ਪੁਲਸ ਥਾਣਿਆਂ 'ਚ ਸੜ ਰਿਹੈ ਗਰੀਬਾਂ ਤੱਕ ਪੁੱਜਣ ਵਾਲਾ ਸਰਕਾਰੀ ਰਾਸ਼ਨ, ਵਿਧਾਇਕ ਲੱਗੇ ਵੰਡਣ