ਰਵਨੀਤ ਬਿੱਟੂ ਖ਼ਿਲਾਫ਼ ਦਰਜ ਹੋਈ FIR
Thursday, Sep 19, 2024 - 06:27 PM (IST)
ਬੈਂਗਲੁਰੂ (ਭਾਸ਼ਾ)- ਕਾਂਗਰਸ ਆਗੂ ਰਾਹੁਲ ਗਾਂਧੀ ਦੇ ਅਮਰੀਕਾ 'ਚ ਦਿੱਤੇ ਗਏ ਬਿਆਨਾਂ ਨੂੰ ਲੈ ਕੇ ਉਨ੍ਹਾਂ ਖ਼ਿਲਾਫ਼ ਟਿੱਪਣੀ ਲਈ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਿਰੁੱਧ ਇੱਥੇ ਇਕ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇਕ ਅਹੁਦਾ ਅਧਿਕਾਰੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਰਵਨੀਤ ਬਿੱਟੂ ਖ਼ਿਲਾਫ਼ ਪੁਲਸ ਕੋਲ ਪਹੁੰਚੀ ਕਾਂਗਰਸ, ਆਖ਼ਿਆ- ਕਰੋ ਪਰਚਾ ਦਰਜ
ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਭਾਰਤ 'ਚ ਸਿੱਖਾਂ ਨੂੰ ਲੈ ਕੇ ਅਮਰੀਕਾ 'ਚ ਦਿੱਤੇ ਗਏ ਬਿਆਨਾਂ ਦੇ ਮਾਮਲੇ 'ਚ ਰੇਲ ਰਾਜ ਮੰਤਰੀ ਬਿੱਟੂ ਨੇ ਐਤਵਾਰ ਨੂੰ ਉਨ੍ਹਾਂ 'ਤੇ ਨਿਸ਼ਾਨਾ ਵਿੰਨ੍ਹਿਆ ਸੀ ਅਤੇ ਕਿਹਾ ਸੀ,''ਜਦੋਂ ਬੰਬ ਬਣਾਉਣ 'ਚ ਮਾਹਿਰ ਲੋਕ ਰਾਹੁਲ ਗਾਂਧੀ ਦਾ ਸਮਰਥਨ ਕਰ ਰਹੇ ਹਨ ਤਾਂ ਉਹ ਦੇਸ਼ ਦੇ 'ਨੰਬਰ ਵਨ' ਅੱਤਵਾਦੀ ਹਨ।'' ਇਸ ਬਿਆਨ ਦੀ ਨਿੰਦਾ ਕਰਦੇ ਹੋਏ ਕਾਂਗਰਸ ਨੇ ਕਿਹਾ ਕਿ ਬਿੱਟੂ 'ਇਕ ਸਿਰਫ਼ਿਰੇ ਆਦਮੀ' ਦੀ ਤਰ੍ਹਾਂ ਗੱਲ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8