ਜਨਾਨੀ ਨੂੰ ਨਸ਼ਾ ਦੇ ਕੇ ਬਣਾਈ ਅਸ਼ਲੀਲ ਵੀਡੀਓ, ਅਕਾਲੀ ਆਗੂ ਬੀਬੀ ਤੇ ਪਤੀ ''ਤੇ ਮੁਕੱਦਮਾ ਦਰਜ
Sunday, Jul 19, 2020 - 09:54 AM (IST)
ਅੰਮ੍ਰਿਤਸਰ (ਸੁਮਿਤ) : ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਕੌਰ ਅਤੇ ਉਸ ਦੇ ਪਤੀ 'ਤੇ ਇਕ ਜਨਾਨੀ ਵੱਲੋਂ ਉਸ ਦੀ ਅਸ਼ਲੀਲ ਵੀਡੀਓ ਬਣਾਉਣ ਦੇ ਦੋਸ਼ ਲਾਏ ਗਏ ਹਨ, ਜਿਸ ਤੋਂ ਬਾਅਦ ਅਕਾਲੀ ਆਗੂ ਬੀਬੀ ਅਤੇ ਉਸ ਦੇ ਪਤੀ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਪੀੜਤ ਜਨਾਨੀ ਦੇ ਅਕਾਲੀ ਆਗੂ ਬੀਬੀ ਰਾਜਿੰਦਰ ਕੌਰ ਨਾਲ ਚੰਗੇ ਸਬੰਧ ਸਨ, ਜਿਸ ਕਾਰਨ ਉਨ੍ਹਾਂ ਦੇ ਘਰ ਉਸ ਦਾ ਆਉਣਾ-ਜਾਣਾ ਸੀ।
ਇਹ ਵੀ ਪੜ੍ਹੋ : ਕੋਰੋਨਾ ਆਫ਼ਤ : ਪੰਜਾਬ ਦਾ ਇਹ ਜ਼ਿਲ੍ਹਾ 2 ਦਿਨਾਂ ਲਈ ਬੰਦ, ਸਿਰਫ ਮੈਡੀਕਲ ਸਟੋਰ ਖੁੱਲ੍ਹਣਗੇ
ਪੀੜਤ ਜਨਾਨੀ ਨੇ ਦੋਸ਼ ਲਾਇਆ ਕਿ ਪਹਿਲਾਂ ਅਕਾਲੀ ਆਗੂ ਬੀਬੀ ਨੇ ਉਸ ਨੂੰ ਘਰ ਬੁਲਾਇਆ ਅਤੇ ਫਿਰ ਲੱਸੀ 'ਚ ਨਸ਼ਾ ਮਿਲਾ ਕੇ ਉਸ ਨੂੰ ਪਿਲਾ ਦਿੱਤਾ। ਇਸ ਤੋਂ ਬਾਅਦ ਅਕਾਲੀ ਆਗੂ ਬੀਬੀ ਤੇ ਉਸ ਦੇ ਪਤੀ ਨੇ ਉਸ ਦੀ ਅਸ਼ਲੀਲ ਵੀਡੀਓ ਬਣਾਈ। ਪੀੜਤ ਜਨਾਨੀ ਨੇ ਦੋਸ਼ ਲਾਇਆ ਕਿ ਇਸ ਤੋਂ ਬਾਅਦ ਅਕਾਲੀ ਆਗੂ ਬੀਬੀ ਤੇ ਉਸ ਦੇ ਪਤੀ ਨੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ ਅਤੇ ਗੱਲ ਨਾ ਮੰਨਣ ਦੀ ਸੂਰਤ 'ਚ ਉਸ ਦੀ ਵੀਡੀਓ ਇੰਟਰਨੈੱਟ 'ਤੇ ਵਾਇਰਲ ਕਰਨ ਦੀ ਧਮਕੀ ਦਿੱਤੀ।
ਇਹ ਵੀ ਪੜ੍ਹੋ : ਜ਼ਿਲ੍ਹਾ ਗੁਰਦਾਸਪੁਰ 'ਚ BSF ਜਵਾਨਾਂ ਨੂੰ ਵੱਡੀ ਸਫ਼ਲਤਾ, 300 ਕਰੋੜ ਦੀ ਹੈਰੋਇਨ ਬਰਾਮਦ
ਸਿਰਫ ਇੰਨਾ ਹੀ ਨਹੀਂ, ਪੀੜਤ ਜਨਾਨੀ ਨੇ ਦੋਸ਼ ਲਾਇਆ ਹੈ ਕਿ ਰਾਜਿੰਦਰ ਕੌਰ ਦੇ ਪਤੀ ਨੇ ਉਸ ਨੂੰ ਗਲਤ ਕੰਮ ਕਰਨ ਲਈ ਵੀ ਕਿਹਾ। ਫਿਲਹਾਲ ਪੀੜਤ ਜਨਾਨੀ ਨੇ ਪੁਲਸ ਨੂੰ ਸ਼ਿਕਾਇਤ ਦੇ ਕੇ ਅਕਾਲੀ ਆਗੂ ਬੀਬੀ ਤੇ ਉਸ ਦੇ ਪਤੀ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਅਤੇ ਧਮਕੀ ਦਿੱਤੀ ਹੈ ਕਿ ਜੇਕਰ ਉਸ ਨੂੰ ਇਨਸਾਫ ਨਹੀਂ ਮਿਲਿਆ ਤਾਂ ਉਹ ਖੁਦਕੁਸ਼ੀ ਕਰ ਲਵੇਗੀ। ਇਸ ਮਾਮਲੇ ਸਬੰਧੀ ਪੁਲਸ ਵੱਲੋਂ ਅਕਾਲੀ ਆਗੂ ਬੀਬੀ ਰਾਜਿੰਦਰ ਕੌਰ ਤੇ ਉਸ ਦੇ ਪਤੀ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਇਸ਼ਕ 'ਚ ਅੰਨ੍ਹੇ ਜੀਜੇ-ਸਾਲੀ ਨੇ ਉਡਾਈਆਂ ਰਿਸ਼ਤੇ ਦੀਆਂ ਧੱਜੀਆਂ, ਟੱਪੀਆਂ ਬੇਸ਼ਰਮੀ ਦੀਆਂ ਹੱਦਾਂ