ਹਲਕਾ ਦਾਖਾ ਦੇ ਅਕਾਲੀ ਆਗੂ ''ਤੇ ਹਵਾਈ ਫ਼ਾਇਰ ਕਰਨ ਦਾ ਮਾਮਲਾ ਦਰਜ

Thursday, Jun 19, 2025 - 11:48 AM (IST)

ਹਲਕਾ ਦਾਖਾ ਦੇ ਅਕਾਲੀ ਆਗੂ ''ਤੇ ਹਵਾਈ ਫ਼ਾਇਰ ਕਰਨ ਦਾ ਮਾਮਲਾ ਦਰਜ

ਲੁਧਿਆਣਾ (ਅਨਿਲ): ਥਾਣਾ ਪੀ.ਏ.ਯੂ. ਦੀ ਪੁਲਸ ਨੇ ਵਿਧਾਨ ਸਭਾ ਹਲਕਾ ਦਾਖਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਜਸਕਰਨ ਸਿੰਘ ਦਿਓਲ 'ਤੇ ਹਵਾਈ ਫ਼ਾਇਰ ਕਰਨ ਦਾ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਥਾਣੇਦਾਰ ਲਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਗਸ਼ਤ ਦੌਰਾਨ ਇਲਾਕੇ ਵਿਚ ਮੌਜੂਦ ਸੀ। 

ਇਹ ਖ਼ਬਰ ਵੀ ਪੜ੍ਹੋ - Punjab: ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦੇਹਾਂਤ

ਇਸ ਦੌਰਾਨ ਉਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੁੰਦੀ ਦਿਖੀ, ਜਿਸ ਵਿਚ ਜਸਕਰਨ ਸਿੰਘ ਦਿਓਲ ਵਾਸੀ ਸਾਊਥ ਸਿਟੀ ਇਆਲੀ ਖ਼ੁਰਦ ਹਵਾਈ ਫ਼ਾਇਰ ਕਰਦਾ ਹੋਇਆ ਦਿਖਾਈ ਦੇ ਰਿਹਾ ਸੀ। ਇਸ ਮਗਰੋਂ ਪੁਲਸ ਨੇ ਮੁਲਜ਼ਮ ਜਸਕਰਨ ਸਿੰਘ ਦਿਓਲ ਦੇ ਖ਼ਿਲਾਫ਼  ਮਾਮਲਾ ਦਰਜ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News