''ਮੌਸਮ ਵਿਭਾਗ ਤੇ BBMB ਖ਼ਿਲਾਫ਼ ਹੋਵੇ FIR'', ਪੰਜਾਬ ਵਿਧਾਨ ਸਭਾ ''ਚ ਉੱਠੀ ਮੰਗ
Monday, Sep 29, 2025 - 11:58 AM (IST)

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੌਰਾਨ ਭਾਰਤੀ ਮੌਸਮ ਵਿਭਾਗ (IMD) ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੇ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੰਗ ਕੀਤੀ ਗਈ। ਜਲੰਧਰ ਛਾਉਣੀ ਤੋਂ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਬੀ.ਬੀ.ਐੱਮ.ਬੀ. ਤੇ ਆਈ.ਐੱਮ.ਡੀ. ਨੇ ਪੰਜਾਬ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ BBMB 'ਤੇ FIR ਦਰਜ ਕੀਤੀ ਹੈ ਤੇ ਪੰਜਾਬ ਵਿਚ ਵੀ ਅਜਿਹਾ ਹੋਣਾ ਚਾਹੀਦਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਦਿੱਤਾ Diwali ਦਾ ਤੋਹਫ਼ਾ!
ਪਰਗਟ ਸਿੰਘ ਨੇ ਕਿਹਾ ਕਿ ਸਿਰਫ਼ ਇੱਥੇ ਮਤੇ ਪਾਉਣ ਨਾਲ ਕੁਝ ਨਹੀਂ ਹੋਣਾ, ਸਾਨੂੰ ਸਿਆਸੀ ਲੜਾਈ ਵੀ ਨਾਲ ਹੀ ਲੜਣ ਦੀ ਲੋੜ ਹੈ। ਜੇ ਬੀ.ਬੀ.ਐੱਮ.ਬੀ. ਤੇ ਆਈ.ਐੱਮ.ਡੀ. ਖ਼ਿਲਾਫ਼ ਪਰਚਾ ਦਰਜ ਨਾ ਕੀਤਾ ਗਿਆ ਤਾਂ ਸਾਡੇ ਨਾਲ ਭਵਿੱਖ ਵਿਚ ਵੀ ਅਜਿਹਾ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਮਤੇ ਕਿਸੇ ਬਾਬੂ ਕੋਲ ਹੀ ਨਾ ਪਏ ਰਹਿ ਜਾਣ। ਅਸੀਂ ਸ਼ੁੱਭਕਰਨ ਦੇ ਮਾਮਲੇ ਵਿਚ ਵੀ ਹਰਿਆਣਾ ਦੀ ਭਾਜਪਾ ਸਰਕਾਰ ਦੇ ਖ਼ਿਲਾਫ਼ ਪਰਚਾ ਦਰਜ ਨਹੀਂ ਸੀ ਕਰ ਸਕੇ। ਉਨ੍ਹਾਂ ਪੰਜਾਬ ਸਰਕਾਰ ਨੂੰ ਡੈਮ ਸੇਫਟੀ ਐਕਟ ਲਿਆਉਣ ਦੀ ਵੀ ਅਪੀਲ ਕੀਤੀ ਤੇ ਕਿਹਾ ਕਿ ਉਸ ਲਈ ਸਾਰੇ ਇਕੱਠੇ ਹੋ ਕੇ ਉੱਥੇ ਜਾਣ ਲਈ ਤਿਆਰ ਹਾਂ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8