ਕੋਰਟ ਕੰਪਲੈਕਸ ਨੂੰ ਬੰਬ ਦੀ ਧਮਕੀ ਮਾਮਲੇ ਵਿਚ ਪੁਲਸ ਵੱਲੋਂ ਮਾਮਲਾ ਦਰਜ
Thursday, Jan 15, 2026 - 06:34 PM (IST)
ਫ਼ਤਹਿਗੜ੍ਹ ਸਾਹਿਬ (ਵਿਪਨ): ਬੀਤੇ ਕੱਲ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਾ ਕੋਰਟ ਨੂੰ ਬੰਬ ਨਾਲ ਉੜਾਉਣ ਦੀ ਧਮਕੀ ਭਰਿਆ ਈ-ਮੇਲ ਮਿਲਣ 'ਤੇ ਕੋਟ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਗਿਆ ਸੀ, ਜਿਸ ਤੋਂ ਬਾਅਦ ਪੁਲਸ ਨੇ ਹਰਕਤ ਵਿਚ ਆਉਂਦਿਆਂ ਪੂਰੀ ਛਾਣਬੀਨ ਕੀਤੀ, ਜਿਸ ਤੋਂ ਬਾਅਦ ਕੋਰਟ ਕੰਪਲੈਕਸ ਨੂੰ ਮੁੜ ਤੋਂ ਸੁਚਾਰੂ ਢੰਗ ਨਾਲ ਚਲਾਇਆ ਗਿਆ। ਇਸ ਸਬੰਧੀ ਥਾਣਾ ਫ਼ਤਿਹਗੜ੍ਹ ਸਾਹਿਬ ਦੀ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ਤਿਹਗੜ੍ਹ ਸਾਹਿਬ ਦੇ ਡੀ.ਐੱਸ.ਪੀ. ਕੁਲਬੀਰ ਸਿੰਘ ਸੰਧੂ ਵੱਲੋਂ ਦੱਸਿਆ ਗਿਆ ਕਿ ਇਕ ਧਮਕੀ ਭਰਿਆ ਈ-ਮੇਲ ਭੇਜਿਆ ਗਿਆ ਸੀ ਅਤੇ ਜਿਨ੍ਹਾਂ ਵੱਲੋਂ ਇਹ ਈ-ਮੇਲ ਭੇਜਿਆ ਗਿਆ ਸੀ, ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।
