ਗਲਤ ਵੀਡੀਓ ਪਾਉਣ ਵਾਲਿਆਂ ਖ਼ਿਲਾਫ਼ ਪੰਜਾਬ ਪੁਲਸ ਨੇ ਦਰਜ ਕੀਤੀ FIR
Tuesday, Dec 24, 2024 - 12:43 PM (IST)
ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਆਮ ਆਦਮੀ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਕਸ ਨੂੰ ਖ਼ਰਾਬ ਕਰਨ ਲਈ ਕੁਝ ਅਣਪਛਾਤੇ ਲੋਕਾਂ ਵੱਲੋਂ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਪਾਈ ਗਈ ਹੈ। ਇਸ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਆਗੂ ਵਿਜੇ ਦਾਨਵ ਵੱਲੋਂ ਥਾਣਾ ਸਲੇਮ ਟਾਬਰੀ ਦੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਪੈਣਗੇ ਗੜ੍ਹੇ! ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਸੁਖਦੇਵ ਸਿੰਘ ਬਰਾੜ ਨੇ ਦੱਸਿਆ ਕਿ ਪੁਲਸ ਨੇ ਅਣਪਛਾਤੇ ਮੁਲਜ਼ਮਾਂ ਦੇ ਖ਼ਿਲਾਫ਼ SC-ST ਐਕਟ ਅਤੇ IT ਐਕਟ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8