ਰੇਲਵੇ ਲਾਈਨਾਂ ''ਤੇ ਧਰਨਾ ਦੇ ਰਹੇ ਸੈਂਕੜੇ ਕਿਸਾਨਾਂ ''ਤੇ ਮੁਕੱਦਮਾ ਦਰਜ

10/26/2020 4:15:17 PM

ਰਾਜਪੁਰਾ (ਨਿਰਦੋਸ਼, ਚਾਵਲਾ) : ਨੇੜਲੇ ਪਿੰਡ ਨਲਾਸ ਵਿਖੇ ਸਥਿਤ ਪ੍ਰਾਈਵੇਟ ਨਾਭਾ ਪਾਵਰ ਲਿਮਟਿਡ ਥਰਮਲ ਪਲਾਂਟ ਦੀ ਕੋਲੇ ਦੀ ਸਪਲਾਈ ਰੋਕਣ ਲਈ ਰੇਲਵੇ ਲਾਈਨਾਂ ’ਤੇ ਧਰਨਾ ਦੇ ਰਹੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਮੁੱਖ ਅਹੁਦੇਦਾਰਾਂ ਸਣੇ 150 ਅਣਪਛਾਤੇ ਵਿਅਕਤੀਆਂ 'ਤੇ ਪੁਲਸ ਨੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ, ਕਰਨੈਲ ਸਿੰਘ ਖਜ਼ਾਨਚੀ, ਜਸਵਿੰਦਰ ਸਿੰਘ ਬਰਾਸ, ਹਰਦੇਵ ਸਿੰਘ ਘੱਗਾ ਸਣੇ ਸੈਕੜੇ ਕਿਸਾਨਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੇ 3 ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੇ ਲਈ ਥਰਮਲ ਪਲਾਂਟ ਨੂੰ ਜਾਂਦੀਆਂ ਰੇਲਵੇ ਲਾਈਨਾਂ ’ਤੇ ਅਣਮਿੱਥੇ ਸਮੇਂ ਲਈ ਲਗਾਇਆ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ, ਜਿਸ 'ਤੇ ਰੇਲਵੇ ਪੁਲਸ ਫੋਰਸ ਥਾਣਾ ਰਾਜਪੁਰਾ ਵੱਲੋਂ ਕਾਰਵਾਈ ਕਰਦਿਆਂ ਉਕਤ ਧਰਨਕਾਰੀਆ ਖ਼ਿਲਾਫ਼ ਰੇਲਵੇ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
 


Babita

Content Editor

Related News