ਕਾਂਗਰਸ ਦੇ ਸਾਬਕਾ ਚੇਅਰਮੈਨ ਸਣੇ 11 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ, ਪੜ੍ਹੋ ਪੂਰਾ ਮਾਮਲਾ
Tuesday, Jul 30, 2024 - 12:37 PM (IST)
ਸਿੱਧਵਾਂ ਬੇਟ (ਚਾਹਲ)- ਪੁਲਸ ਨੇ ਪਿੰਡ ਅੱਬੂਪੁਰਾ ਵਿਖੇ ਜ਼ਮੀਨੀ ਵਿਵਾਦ ਦੇ ਮਾਮਲੇ ’ਚ ਕੁੱਟਮਾਰ ਕਰਨ ਦੇ ਦੋਸ਼ ’ਚ ਕਾਂਗਰਸ ਦੇ ਸਾਬਕਾ ਚੇਅਰਮੈਨ ਸਮੇਤ 11 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਪੁਲਸ ਨੇ ਇਹ ਮੁਕੱਦਮਾ ਪਵਨ ਕੁਮਾਰ ਪੁੱਤਰ ਬੁੱਧਰਾਮ ਵਾਸੀ ਸਿੱਧਵਾਂ ਬੇਟ ਦੇ ਬਿਆਨਾਂ ਦੇ ਆਧਾਰ ’ਤੇ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਸਕੂਲ ਬੱਸ ਨੇ ਪਿਓ ਨੂੰ ਟੱਕਰ ਮਾਰ ਕੇ ਕੀਤਾ ਸੀ ਜ਼ਖ਼ਮੀ, ਫ਼ਿਰ 14 ਸਾਲਾ ਕੁੜੀ ਨੇ ਜੋ ਕੀਤਾ ਜਾਣ ਕੰਬ ਜਾਵੇਗੀ ਰੂਹ
ਪਵਨ ਕੁਮਾਰ ਨੇ ਨੇ ਦੱਸਿਆ ਕਿ ਪਿੰਡ ਅੱਬੂਪੁਰਾ ਵਿਖੇ ਉਸ ਦੀ 9 ਏਕੜ ਦੇ ਕਰੀਬ ਜ਼ਮੀਨ ਹੈ ਜਿਸ ਦੀ ਵਸੀਅਤ ਸੁਰਿੰਦਰ ਕੌਰ ਨੇ 14 ਫਰਵਰੀ, 2024 ਨੂੰ ਮੇਰੇ ਹੱਕ ਵਿਚ ਰਜਿਸਟਰਡ ਕਰਵਾਈ ਸੀ। ਉਸ ਨੇ ਦੱਸਿਆ ਕਿ 26 ਜੁਲਾਈ ਨੂੰ ਜਦੋਂ ਉਹ ਆਪਣੇ ਖੇਤ ਗਿਆ ਤਾਂ ਕੁਝ ਲੋਕਾਂ ਨੇ ਉਸ ਦੇ ਖੇਤ ਵਿਚ ਦਾਖਲ ਹੋ ਕੇ ਉਸ ਦੀ ਮੱਕੀ ਦੀ ਫਸਲ ਨੂੰ ਵਾਹੁਣਾ ਸ਼ੁਰੂ ਕਰ ਦਿੱਤਾ। ਮੇਰੇ ਵੱਲੋਂ ਰੋਕਣ ’ਤੇ ਉਨ੍ਹਾਂ ਨੇ ਮੇਰੀ ਬੁਰੀ ਤਰ੍ਹਾਂ ਕੁੱਟਮਾਰ ਕਰ ਕੇ ਵੀਡੀਓ ਬਣਾ ਲਈ, ਜੋ ਬਾਅਦ ਵਿਚ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ |
ਕੀ ਕਹਿਣੈ ਥਾਣਾ ਮੁਖੀ ਦਾ
ਇਸ ਸਬੰਧੀ ਥਾਣਾ ਮੁਖੀ ਜਸਵੀਰ ਸਿੰਘ ਤੂਰ ਨੇ ਦੱਸਿਆ ਕਿ ਪਵਨ ਕੁਮਾਰ ਦੇ ਬਿਆਨਾਂ ’ਤੇ ਗੁਰਜੰਟ ਸਿੰਘ ਜੰਟਾ ਪੁੱਤਰ ਜਸਵੰਤ ਸਿੰਘ ਵਾਸੀ ਮਲਸੀਹਾਂ ਬਾਜਣ, ਗੁਰਵਿੰਦਰ ਸਿੰਘ ਵਿੱਕੀ ਪੁੱਤਰ ਕੁਲਦੀਪ ਸਿੰਘ, ਜਗਨਪ੍ਰੀਤ ਸਿੰਘ ਬੱਬੂ ਪੁੱਤਰ ਕੁਲਦੀਪ ਸਿੰਘ, ਜਸਵੀਰ ਸਿੰਘ ਪੁੱਤਰ ਜੀਤ ਸਿੰਘ, ਅੰਮ੍ਰਿਤਪਾਲ ਸਿੰਘ ਪੁੱਤਰ ਗੁਰਮੀਤ ਸਿੰਘ, ਸੋਨੂ ਪੁੱਤਰ ਕੇਵਲ ਸਿੰਘ, ਗੁਰਮੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ, ਹਰਮਿੰਦਰ ਸਿੰਘ ਗੋਰਖਾ ਪੁੱਤਰ ਕਿਸ਼ਨ ਸਿੰਘ, ਵਾਸੀਆਨ ਅੱਬੂਪੁਰਾ, ਅਭਿਜੀਤ ਕੰਡਾ ਪੁੱਤਰ ਵਿਨੋਦ ਕੁਮਾਰ ਅਤੇ ਸੁਰਿੰਦਰ ਸਿੰਘ ਸਿੱਧਵਾਂ ਪੁੱਤਰ ਦਰਸ਼ਨ ਸਿੰਘ ਵਾਸੀਆਨ ਸਿੱਧਵਾਂ ਬੇਟ ਖਿਲਾਫ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰ ਕੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਗਈ ਪਰ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ।
ਇਹ ਖ਼ਬਰ ਵੀ ਪੜ੍ਹੋ - 'ਆਪ' ਵਿਧਾਇਕ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ 2 ਥਾਣੇਦਾਰਾਂ 'ਤੇ ਡਿੱਗੀ ਗਾਜ਼!
ਪੁਰਾਣੀ ਰੰਜਿਸ਼ ਕਰ ਕੇ ਮੈਨੂੰ ਝੂਠਾ ਫਸਾਇਆ ਗਿਆ : ਸਿੱਧਵਾਂ
ਮਾਮਲੇ ’ਚ ਨਾਮਜ਼ਦ ਕਾਂਗਰਸੀ ਆਗੂ ਅਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਪੁਰਾਣੀ ਰੰਜਿਸ਼ ਕਰ ਕੇ ਝੂਠਾ ਫਸਾਇਆ ਗਿਆ ਹੈ, ਜਦਕਿ ਉਸ ਦਿਨ ਉਨ੍ਹਾਂ ਕੋਲ ਅੱਬੂਪੁਰਾ ਵਿਖੇ ਨਾ ਹੋਣ ਦੇ ਠੋਸ ਸਬੂਤ ਹਨ। ਮੈਂ ਸਿਰਫ ਇਕ ਗਰੀਬ ਤੇ ਪੀੜਤ ਵਿਅਕਤੀ ਨੂੰ ਇਨਸਾਫ ਦਿਵਾਉਣ ਲਈ ਹਮਾਇਤ ਕੀਤੀ ਸੀ। ਜੇ ਕਿਸੇ ਲੋੜਵੰਦ ਦੀ ਮਦਦ ਕਰਨਾ ਗੁਨਾਹ ਹੈ ਤਾਂ ਉਹ ਅਜਿਹਾ ਗੁਨਾਹ ਵਾਰ-ਵਾਰ ਕਰਦੇ ਰਹਿਣਗੇ, ਭਾਵੇਂ ਉਨ੍ਹਾਂ ਖਿਲਾਫ ਕਿੰਨੇ ਵੀ ਮੁਕੱਦਮੇ ਦਰਜ ਕਿਉਂ ਨਾ ਹੋ ਜਾਣ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਦੀ ਪੜਤਾਲ ਲਈ ਅਸੀਂ ਜ਼ਿਲ੍ਹਾ ਪੁਲਸ ਮੁਖੀ ਕੋਲ ਅਪੀਲ ਦਰਜ ਕਰਵਾ ਦਿੱਤੀ ਹੈ, ਜਿੱਥੋਂ ਸਾਨੂੰ ਇਨਸਾਫ ਦੀ ਪੂਰੀ ਉਮੀਦ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8