ਪੰਜਾਬ ਪੁਲਸ ਦੇ ਸਾਬਕਾ DSP ਖ਼ਿਲਾਫ਼ FIR ਦਰਜ, ਜਾਣੋ ਪੂਰਾ ਮਾਮਲਾ
Friday, Oct 18, 2024 - 09:53 AM (IST)
ਚੰਡੀਗੜ੍ਹ (ਰਮੇਸ਼ ਹਾਂਡਾ)- ਮੋਹਾਲੀ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਦੇ ਸਾਬਕਾ ਡੀ. ਐੱਸ. ਪੀ. ਗੁਰਸ਼ੇਰ ਸਿੰਘ ਸੰਧੂ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਜਾਅਲਸਾਜ਼ੀ, ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13 (ਬੀ) ਤੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ’ਤੇ ਸੈਕਟਰ-91 ਮੋਹਾਲੀ ਵਾਸੀ ਬਲਜਿੰਦਰ ਸਿੰਘ ਉਰਫ਼ ਟਾਹਲਾ ਦੀ ਸ਼ਿਕਾਇਤ ’ਤੇ ਇਹ ਕਾਰਵਾਈ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਟਰੂਡੋ ਦੇ ਬੇਤੁਕੇ ਦਾਅਵੇ ਨਾਲ ਚੰਨੀ ਸਹਿਮਤ! ਸਿੱਧੂ ਮੂਸੇਵਾਲਾ ਦੇ ਮਾਮਲੇ 'ਤੇ ਵੀ ਕਹਿ ਦਿੱਤੀ ਇਹ ਗੱਲ
ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਸੂਬੇ ਦੇ ਵਕੀਲ ਨੇ ਦੱਸਿਆ ਕਿ ਡੀ. ਐੱਸ. ਪੀ. ਗੁਰਸ਼ੇਰ ਸਿੰਘ ਸੰਧੂ ਖ਼ਿਲਾਫ਼ ਸਟੇਟ ਕ੍ਰਾਈਮ ਸੈੱਲ ਦੇ ਫੇਜ਼-5 ਥਾਣੇ ’ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਐੱਫ. ਆਈ. ਆਰ. ਸੀਲਬੰਦ ਲਿਫ਼ਾਫ਼ੇ ’ਚ ਜੱਜ ਸਾਹਿਬ ਨੂੰ ਸੌਂਪ ਦਿੱਤੀ ਗਈ ਹੈ। ਖ਼ਬਰ ਲਿਖੇ ਜਾਣ ਤੱਕ ਜਸਟਿਸ ਗੁਰਬੀਰ ਸਿੰਘ ਵੱਲੋਂ ਤਾਜ਼ਾ ਹੁਕਮ ਹਾਈ ਕੋਰਟ ਦੀ ਵੈੱਬਸਾਈਟ ’ਤੇ ਅਪਲੋਡ ਨਹੀਂ ਸੀ ਕੀਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8