ਜਾਅਲੀ ਦਸਤਾਵੇਜ਼ ਤਿਆਰ ਕਰ ਕੇ ਆਪਣੇ ਨਾਂ ’ਤੇ ਕਾਰ ਰਜਿਸਟਰਡ ਕਰਵਾਉਣ ਦਾ ਮਾਮਲਾ ਦਰਜ

Saturday, Dec 07, 2024 - 03:56 PM (IST)

ਜਾਅਲੀ ਦਸਤਾਵੇਜ਼ ਤਿਆਰ ਕਰ ਕੇ ਆਪਣੇ ਨਾਂ ’ਤੇ ਕਾਰ ਰਜਿਸਟਰਡ ਕਰਵਾਉਣ ਦਾ ਮਾਮਲਾ ਦਰਜ

ਲੁਧਿਆਣਾ (ਗੌਤਮ)- ਜਾਅਲੀ ਦਸਤਾਵੇਜ਼ ਤਿਆਰ ਕਰ ਕੇ ਮਾਲਕ ਦੀ ਕਾਰ ਆਪਣੇ ਨਾਂ ਕਰਵਾਉਣ ਦੇ ਦੋਸ਼ ’ਚ ਥਾਣਾ ਡਵੀਜ਼ਨ ਨੰ. 5 ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਉਮੇਸ਼ ਅਰੋੜਾ ਪੁੱਤਰ ਸੁਰਿੰਦਰ ਕੁਮਾਰ ਅਰੋੜਾ ਵਾਸੀ ਨਿਊ ਲਾਜਪਤ ਨਗਰ ਦੇ ਬਿਆਨਾਂ ’ਤੇ ਹਰਬੰਸਪੁਰਾ ਦੇ ਰਹਿਣ ਵਾਲੇ ਅਮਿਤ ਥਾਪਰ ਖਿਲਾਫ ਵਿਸ਼ਵਾਸ ਤੋੜਨ ਅਤੇ ਜਾਅਲੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ।

ਸ਼ਿਕਾਇਤਕਰਤਾ ਉਮੇਸ਼ ਅਰੋੜਾ ਨੇ ਡੀ. ਜੀ. ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਕਤ ਮੁਲਜ਼ਮ ਨੇ ਆਪਣੀ ਪਛਾਣ ਕਥਿਤ ਪੱਤਰਕਾਰ ਵਜੋਂ ਦੱਸੀ, ਜੋ ਪਹਿਲਾਂ ਉਸ ਨਾਲ ਕੰਮ ਕਰਦਾ ਸੀ ਅਤੇ ਉਸ ਨੇ ਕੰਮ ਕਰਨ ਲਈ ਮੁਲਜ਼ਮ ਨੂੰ ਕਾਰ ਵੀ ਦਿੱਤੀ ਸੀ ਪਰ ਕੁਝ ਸਮੇਂ ਬਾਅਦ ਮੁਲਜ਼ਮ ਅਮਿਤ ਥਾਪਰ ਨੇ ਜਾਅਲੀ ਦਸਤਖਤ ਕਰ ਕੇ ਹਲਫੀਆ ਬਿਆਨ ਤਿਆਰ ਕਰਵਾ ਲਿਆ ਅਤੇ ਕਾਰ ਆਪਣੇ ਨਾਂ ’ਤੇ ਰਜਿਸਟਰਡ ਕਰਵਾ ਲਈ। ਜਦੋਂ ਉਸ ਨੇ ਇਸ ਦਾ ਵਿਰੋਧ ਕੀਤਾ ਤਾਂ ਮੁਲਜ਼ਮ ਨੇ ਉਸ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 7 ਜ਼ਿਲ੍ਹਿਆਂ ਲਈ Alert! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਡੀ. ਜੀ. ਪੀ. ਨੂੰ ਦਿੱਤੀ ਸ਼ਿਕਾਇਤ ’ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਇਸ ਦੀ ਸ਼ਿਕਾਇਤ ਪੁਲਸ ਕਮਿਸ਼ਨਰ ਲੁਧਿਆਣਾ ਅਤੇ ਥਾਣਾ ਬਸਤੀ ਜੋਧੇਵਾਲ ਨੂੰ ਦਿੱਤੀ ਸੀ ਪਰ ਪੁਲਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਪੁਲਸ ’ਤੇ ਦਬਾਅ ਪਾਉਂਦਾ ਸੀ ਅਤੇ ਕਾਰਵਾਈ ਨਹੀਂ ਕਰਨ ਦਿੰਦਾ ਸੀ।

ਡੀ. ਜੀ. ਪੀ. ਦੀਆਂ ਹਦਾਇਤਾਂ ’ਤੇ ਸਥਾਨਕ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਗਈ ਅਤੇ ਸਬੂਤਾਂ ਦੀ ਜਾਂਚ ਕਰਨ ਤੋਂ ਬਾਅਦ ਹੀ ਮੁਲਜ਼ਮ ਖਿਲਾਫ ਕੇਸ ਦਰਜ ਕੀਤਾ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 


author

Anmol Tagra

Content Editor

Related News