ਜ਼ਮੀਨ ਦਾ ਬਿਆਨਾ ਲੈ ਕੇ ਰਜਿਸਟਰੀ ਨਾ ਕਰਵਾਉਣ ''ਤੇ FIR ਦਰਜ
Thursday, Dec 19, 2024 - 03:14 PM (IST)
ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੀ ਪੁਲਸ ਨੇ ਜ਼ਮੀਨ ਦੇ ਮਾਲਕ ਦੇ ਖ਼ਿਲਾਫ਼ ਜ਼ਮੀਨ ਦਾ ਸੌਦਾ ਕਰਨ ਮਗਰੋਂ ਕਾਲੋਨਾਈਜ਼ਰ ਨੂੰ ਰਜਿਸਟਰੀ ਕਰਵਾਉਣ ਤੋਂ ਇਨਕਾਰ ਕਰਨ 'ਤੇ ਮਾਮਲਾ ਦਰਜ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਜਸਬੀਰ ਸਿੰਘ ਨੇ ਦੱਸਿਆ ਕਿ ਅਰੁਣ ਕੁਮਾਰ ਬਵੇਜਾ ਪੁੱਤਰ ਦਰਸ਼ਨ ਲਾਲ ਵਾਸੀ ਬਸੰਤ ਰੋਡ ਸਿਵਲ ਲਾਈਨਸ ਨੇ 10 ਸਤੰਬਰ 2024 ਨੂੰ ਪੁਲਸ ਕਮਿਸ਼ਨਰ ਲੁਧਿਆਣਾ ਨੂੰ ਸ਼ਿਕਾਇਤ ਦਿੱਤੀ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬੱਸ Hijack! ਸਹਿਮ ਗਈਆਂ ਸਵਾਰੀਆਂ
ਸ਼ਿਕਾਇਤਕਰਤਾ ਨੇ ਦੱਸਿਆ ਸੀ ਕਿ ਉਸ ਨੇ ਪਿੰਡ ਕਾਕੋਵਾਲ ਵਿਚ ਤੀਰਥ ਸਿੰਘ ਪੁੱਤਰ ਰਘੁਬੀਰ ਸਿੰਘ ਵਾਸੀ ਪਿੰਡ ਕਾਕੋਵਾਲ ਹਾਲ ਵਾਸੀ ਓਮੈਕਸ ਫਲੈਟ ਪੱਖੋਵਾਲ ਰੋਡ ਦੇ ਨਾਲ 40 ਕਨਾਲ 4 ਮਰਲੇ ਜ਼ਮੀਨ ਦਾ ਸੌਦਾ ਬਿਆਨਾ ਕੀਤਾ ਹੋਇਆ ਸੀ। ਪਰ ਜਦੋਂ ਜ਼ਮੀਨ ਦੀ ਰਜਿਸਟਰੀ ਕਰਵਾਉਣ ਦਾ ਸਮਾਂ ਆਇਆ ਤਾਂ ਤੀਰਥ ਸਿੰਘ ਵੱਲੋਂ ਰਜਿਸਟਰੀ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਗਿਆ। ਇਸ ਮਗਰੋਂ ਪੁਲਸ ਦੇ ਉੱਚ ਅਫ਼ਸਰਾਂ ਨੇ ਮਾਮਲੇ ਦੀ ਜਾਂਚ ਮਗਰੋਂ ਤੀਰਥ ਸਿੰਘ 'ਤੇ ਧੋਖਾਧੜੀ ਕਰਨ ਦਾ ਮਾਮਲਾ ਦਰਜ ਕੀਤਾ ਹੈ। ਫ਼ਿਲਹਾਲ ਉਕਤ ਮਾਮਲੇ ਵਿਚ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8