ਹਿੰਦੂ ਧਰਮਸ਼ਾਲਾ ਦੇ ਪ੍ਰਧਾਨ ਅਤੇ ਹੋਰ ਦੋ ਵਿਅਕਤੀਆਂ ਵਿਰੁੱਧ FIR

Thursday, Nov 21, 2024 - 01:26 PM (IST)

ਹਿੰਦੂ ਧਰਮਸ਼ਾਲਾ ਦੇ ਪ੍ਰਧਾਨ ਅਤੇ ਹੋਰ ਦੋ ਵਿਅਕਤੀਆਂ ਵਿਰੁੱਧ FIR

ਦੋਰਾਹਾ (ਵਿਨਾਇਕ)- ਦੋਰਾਹਾ ਪੁਲਸ ਨੇ ਸੰਦੀਪ ਸੂਦ ਬੱਬਲਾ ਪੁੱਤਰ ਸੋਹਣ ਲਾਲ ਸੂਦ ਵਾਸੀ ਬੈਕ ਗਲੀ ਦੋਰਾਹਾ ਜ਼ਿਲ੍ਹਾ ਲੁਧਿਆਣਾ ਦੀ ਸ਼ਿਕਾਇਤ 'ਤੇ ਹਿੰਦੂ ਧਰਮਸ਼ਾਲਾ ਦੇ ਪ੍ਰਧਾਨ ਅਤੇ ਹੋਰ ਦੋ ਵਿਅਕਤੀਆਂ ਵਿਰੁੱਧ ਵਿਸ਼ਵਾਸਘਾਤ ਅਤੇ ਗਬਨ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਅਨਿਲ ਸੂਦ, ਉਸ ਦਾ ਪੁੱਤਰ ਨਿਤੀਸ਼ ਸੂਦ ਅਤੇ ਸ਼੍ਰੀ ਹਿੰਦੂ ਧਰਮਸ਼ਾਲਾ ਦੋਰਾਹਾ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ. ਜੇ.ਐੱਲ. ਆਨੰਦ ਵਾਸੀ ਦੋਰਾਹਾ ਵਜੋਂ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਛੁੱਟੀ ਰੱਦ! ਐਤਵਾਰ ਨੂੰ ਵੀ ਕਰਨਾ ਪਵੇਗਾ ਕੰਮ

ਇਸ ਸਬੰਧੀ ਸ਼ਿਕਾਇਤਕਰਤਾ ਸੰਦੀਪ ਸੂਦ ਬੱਬਲਾ ਨੇ ਪੰਜਾਬ ਪੁਲਸ ਦੇ ਪਬਲਿਕ ਸ਼ਿਕਾਇਤ ਪੋਰਟਲ 'ਤੇ 2 ਨਵੰਬਰ ਨੂੰ ਸ਼ਿਕਾਇਤ ਦਰਜ ਕਰਵਾਈ ਹੈ ਕਿ ਮੁਲਜ਼ਮਾਂ ਅਨਿਲ ਸੂਦ (ਭਰਾ), ਨਿਤੀਸ਼ ਸੂਦ (ਭਤੀਜੇ) ਤੋਂ ਇਲਾਵਾ ਡਾ. ਜੇ.ਐੱਲ. ਆਨੰਦ ਵੱਲੋਂ ਸਾਜ਼ਿਸ਼ ਕਰਕੇ ਨਵੇਂ ਕਿਰਾਇਆਨਾਮੇ ਤਹਿਤ 5 ਲੱਖ ਰੁਪਏ ਦਾ ਚੈਕ ਸਾਂਝੀ ਫਰਮ ਵਿੱਚੋਂ ਉਸਦੀ ਸਹਿਮਤੀ ਤੋਂ ਬਿਨ੍ਹਾਂ ਵਰਤ ਕੇ ਧੋਖਾਧੜੀ ਕੀਤੀ ਹੈ। ਇਸ ਸ਼ਿਕਾਇਤ ਦੀ ਪੜਤਾਲ ਉੱਚ ਪੁਲਸ ਅਧਿਕਾਰੀਆਂ ਵੱਲੋਂ ਕਰਨ ਉਪਰੰਤ ਮੁਲਜ਼ਮਾਂ ਵਿਰੁੱਧ 406,120ਬੀ ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਨੂੰ ਮਿਲਣਗੇ ਢਾਈ-ਢਾਈ ਲੱਖ ਰੁਪਏ, ਜਾਣੋ ਕੀ ਨੇ ਸ਼ਰਤਾਂ

ਕੀ ਕਹਿੰਦੇ ਹਨ ਪੁਲਸ ਜਾਂਚ ਅਧਿਕਾਰੀ?

ਇਸ ਸਬੰਧ ਵਿਚ ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀ ਏ. ਐੱਸ. ਆਈ. ਸ਼ਮਸੇਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਇਸ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਵੱਡੇ ਪੱਧਰ ‘ਤੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News