ਬਜ਼ੁਰਗ ਕਾਰੋਬਾਰੀ ਜੋੜੇ ਵੱਲੋਂ ਖ਼ੁਦਕੁਸ਼ੀ ਮਾਮਲੇ ''ਚ IDFC ਬੈਂਕ ਦੇ ਮੈਨੇਜਰ ਤੇ ਹੋਰ ਕਰਮਚਾਰੀਆਂ ਵਿਰੁੱਧ FIR

Saturday, Jun 28, 2025 - 03:49 PM (IST)

ਬਜ਼ੁਰਗ ਕਾਰੋਬਾਰੀ ਜੋੜੇ ਵੱਲੋਂ ਖ਼ੁਦਕੁਸ਼ੀ ਮਾਮਲੇ ''ਚ IDFC ਬੈਂਕ ਦੇ ਮੈਨੇਜਰ ਤੇ ਹੋਰ ਕਰਮਚਾਰੀਆਂ ਵਿਰੁੱਧ FIR

ਲੁਧਿਆਣਾ (ਰਾਜ): ਗਾਂਧੀ ਨਗਰ ਮਾਰਕੀਟ ’ਚ ਪੰਚਰਤਨ ਹੌਜ਼ਰੀ ਦੇ ਮਾਲਕ ਜਸਬੀਰ ਸਿੰਘ ਅਤੇ ਉਸ ਦੀ ਪਤਨੀ ਕੁਲਦੀਪ ਕੌਰ ਵਲੋਂ ਬੀਤੇ ਦਿਨ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰਨ ਦੇ ਮਾਮਲੇ ’ਚ ਥਾਣਾ ਡਵੀਜ਼ਨ ਨੰ. 4 ਦੀ ਪੁਲਸ ਨੇ ਆਈ. ਡੀ. ਐੱਫ. ਸੀ. ਫਸਟ ਬੈਂਕ ਦੇ ਮੈਨੇਜਰ ਨਰੇਸ਼ ਕੁਮਾਰ ਅਤੇ ਉਸ ਦੇ 2 ਹੋਰ ਕਰਮਚਾਰੀਆਂ ਵਿਰੁੱਧ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਮਾਮਲਾ ਦਰਜ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - ਬੁਢਾਪਾ ਪੈਨਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਕਦਮ!

ਦੂਜੇ ਪਾਸੇ ਪੋਸਟਮਾਰਟਮ ਤੋਂ ਬਾਅਦ ਪੁਲਸ ਨੇ ਮ੍ਰਿਤਕ ਜਸਬੀਰ ਸਿੰਘ ਅਤੇ ਉਸ ਦੀ ਪਤਨੀ ਕੁਲਦੀਪ ਕੌਰ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ। ਪੁਲਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਸ ਸ਼ਿਕਾਇਤ ’ਚ ਮ੍ਰਿਤਕ ਦੇ ਪੁੱਤਰ ਗਗਨਦੀਪ ਸਿੰਘ ਨੇ ਦੱਸਿਆ ਹੈ ਕਿ ਉਸ ਦੇ ਪਿਤਾ ਨੇ ਹੌਜ਼ਰੀ ਲਈ ਆਈ. ਡੀ. ਐੱਫ. ਸੀ. ਤੋਂ 2.38 ਕਰੋੜ ਰੁਪਏ ਦਾ ਪ੍ਰਾਪਰਟੀ ਲੈਪਸ ਲੋਨ ਲਿਆ ਸੀ, ਜਿਸ ਦੀ ਕਿਸ਼ਤ ਹਰ ਮਹੀਨੇ ਅਦਾ ਕੀਤੀ ਜਾ ਰਹੀ ਸੀ। ਉਹ ਹੁਣ ਤੱਕ ਉਹ 55 ਕਿਸ਼ਤਾਂ ਭਰ ਚੁੱਕੇ ਹਨ ਪਰ ਇਸ ਵਾਰ ਮੰਦੀ ਕਾਰਨ ਇਕ ਕਿਸ਼ਤ ਲੇਟ ਹੋ ਗਈ ਸੀ।

ਕੁਝ ਦਿਨ ਪਹਿਲਾਂ ਬੈਂਕ ਮੈਨੇਜਰ ਨਰੇਸ਼ ਸ਼ਰਮਾ ਅਤੇ ਉਸ ਦੇ 2 ਸਾਥੀ ਆਏ ਸਨ ਅਤੇ ਉਸ ਦੇ ਪਿਤਾ ਜਸਬੀਰ ਸਿੰਘ ਅਤੇ ਮਾਂ ਕੁਲਦੀਪ ਕੌਰ ਨੂੰ ਜ਼ਲੀਲ ਕੀਤਾ। ਉਨ੍ਹਾਂ ਨੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਅਤੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ, ਜਿਸ ਤੋਂ ਬਾਅਦ ਦੋਵੇਂ ਪ੍ਰੇਸ਼ਾਨ ਹੋਣ ਲੱਗੇ। ਬਾਜ਼ਾਰ ਬੰਦ ਹੋਣ ਦੇ ਬਾਵਜੂਦ, ਦੋਵੇਂ ਫੈਕਟਰੀ ਅਤੇ ਦੁਕਾਨ ’ਤੇ ਬੈਠਦੇ ਸਨ। ਵੀਰਵਾਰ ਸਵੇਰੇ ਉਹ ਘਰੋਂ ਦੁਕਾਨ ’ਤੇ ਗਏ ਸਨ, ਜਿਥੇ ਪ੍ਰੇਸ਼ਾਨੀ ਕਾਰਨ ਉਨ੍ਹਾਂ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਜਦੋਂ ਉਹ ਦੁਕਾਨ ’ਤੇ ਪਹੁੰਚਿਆ ਤਾਂ ਘਟਨਾ ਦਾ ਖੁਲਾਸਾ ਹੋਇਆ। ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ

ਅੱਜ ਇਕ ਹੋਰ ਵਪਾਰੀ ਨੇ ਪ੍ਰੇਸ਼ਾਨੀ ਕਾਰਨ ਕੀਤੀ ਖੁਦਕੁਸ਼ੀ

ਗਾਂਧੀ ਨਗਰ ਦੇ ਬਸੰਤ ਨਗਰ ’ਚ ਇਕ ਹੋਰ ਵਪਾਰੀ ਨੇ ਸ਼ੱਕੀ ਹਾਲਾਤ ’ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਅਸ਼ੋਕ ਕੁਮਾਰ (65) ਹੈ। ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਡਵੀਜ਼ਨ ਨੰ. 4 ਦੀ ਪੁਲਸ ਮੌਕੇ ’ਤੇ ਪਹੁੰਚੀ। ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਅਸ਼ੋਕ ਕੁਮਾਰ ਦੇ 3 ਪੁੱਤਰ ਹਨ ਅਤੇ ਤਿੰਨੋਂ ਹੀ ਆਪਣਾ ਕਾਰੋਬਾਰ ਚਲਾਉਂਦੇ ਹਨ। ਬੁੱਢੇ ਹੋਣ ਕਰ ਕੇ ਅਸ਼ੋਕ ਕੁਮਾਰ ਕੋਈ ਕੰਮ ਨਹੀਂ ਕਰਦਾ ਸੀ ਅਤੇ ਘਰ ਹੀ ਰਹਿੰਦਾ ਸੀ। ਉਸ ਦੇ ਪੁੱਤਰ ਵੀ ਆਪਣੇ-ਆਪਣੇ ਕਮਰਿਆਂ ’ਚ ਮੌਜੂਦ ਸਨ। ਉਹ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਸ਼ੁੱਕਰਵਾਰ ਸਵੇਰੇ ਪਰਿਵਾਰਕ ਮੈਂਬਰ ਆਪਣੇ-ਆਪਣੇ ਕਮਰਿਆਂ ’ਚ ਸਨ। ਫਿਰ ਅਸ਼ੋਕ ਕੁਮਾਰ ਨੇ ਆਪਣੇ ਕਮਰੇ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾ ਦਿੱਤਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News