ਵਿਆਹੁਤਾ ਔਰਤ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਸਹੁਰਿਆਂ ਖ਼ਿਲਾਫ਼ ਮਾਮਲਾ ਦਰਜ
Saturday, Oct 19, 2024 - 10:14 AM (IST)
ਫਗਵਾੜਾ (ਜਲੋਟਾ)- ਵਿਆਹ ਤੋਂ ਬਾਅਦ ਵਿਆਹੁਤਾ ਔਰਤ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਸਿਟੀ ਪੁਲਸ ਨੇ ਉਸ ਦੇ ਪਤੀ, ਸੱਸ ਅਤੇ ਪਰਿਵਾਰ ਦੇ ਇਕ ਮੈਂਬਰ ਸਮੇਤ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਚਾਂਦਨੀ ਪੁੱਤਰੀ ਰਾਮ ਕ੍ਰਿਸ਼ਨ ਵਾਸੀ ਬੰਗਾ ਰੋਡ ਫਗਵਾੜਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੋਸ਼ ਲਾਇਆ ਹੈ ਕਿ ਵਿਆਹ ਤੋਂ ਬਾਅਦ ਉਸ ਦਾ ਪਤੀ ਰੋਹਿਤ ਸ਼ਰਮਾ ਪੁੱਤਰ ਹਰੀਸ਼ ਸ਼ਰਮਾ, ਸੱਸ ਮੀਨਾਕਸ਼ੀ ਸ਼ਰਮਾ ਪਤਨੀ ਹਰੀਸ਼ ਸ਼ਰਮਾ ਅਤੇ ਰਾਹੁਲ ਸ਼ਰਮਾ ਪੁੱਤਰ ਹਰੀਸ਼ ਸ਼ਰਮਾ ਵਾਸੀ ਫਗਵਾੜਾ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕਦੋਂ ਹੋਵੇਗੀ ਦੀਵਾਲੀ ਦੀ ਛੁੱਟੀ, 31 ਅਕਤੂਬਰ ਜਾਂ 1 ਨਵੰਬਰ? ਪੜ੍ਹੋ ਸਰਕਾਰ ਦੀ Notification
ਚਾਂਦਨੀ ਦੀ ਸ਼ਿਕਾਇਤ 'ਤੇ ਪੁਲਸ ਨੇ ਉਸ ਦੇ ਪਤੀ ਰੋਹਿਤ ਸ਼ਰਮਾ, ਸੱਸ ਮੀਨਾਕਸ਼ੀ ਸ਼ਰਮਾ ਅਤੇ ਰਾਹੁਲ ਸ਼ਰਮਾ ਖ਼ਿਲਾਫ਼ ਦਾਜ ਦੀ ਮੰਗ ਕਰ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਆਰੋਪ ਚ ਮਾਮਲਾ ਦਰਜ ਕੀਤਾ ਹੈ। ਖ਼ਬਰ ਲਿਖੇ ਜਾਣ ਤੱਕ ਤਿੰਨੋਂ ਮੁਲਜ਼ਮ ਪੁਲਸ ਹਿਰਾਸਤ ਤੋਂ ਬਾਹਰ ਹਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8