17 ਸਾਲ ਦੀ ਨਾਬਾਲਗਾ ਨਾਲ ਅਸ਼ਲੀਲ ਹਰਕਤਾਂ ਕਰਨ ’ਤੇ ਕੇਸ ਦਰਜ

Friday, Aug 05, 2022 - 03:54 PM (IST)

17 ਸਾਲ ਦੀ ਨਾਬਾਲਗਾ ਨਾਲ ਅਸ਼ਲੀਲ ਹਰਕਤਾਂ ਕਰਨ ’ਤੇ ਕੇਸ ਦਰਜ

ਲੁਧਿਆਣਾ (ਜ.ਬ.) : 17 ਸਾਲ ਦੀ ਨਾਬਾਲਗ ਕੁੜੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ’ਚ ਥਾਣਾ ਦੁੱਗਰੀ ਦੀ ਪੁਲਸ ਨੇ ਪੋਸਕੋ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਜਲੰਧਰ ਦੇ ਰਹਿਣ ਵਾਲੇ ਵਿਸ਼ਾਲ ਸਚਦੇਵਾ ਦੇ ਰੂਪ ’ਚ ਹੋਈ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਪੀੜਤ ਔਰਤ ਨੇ ਦੱਸਿਆ ਕਿ ਉਕਤ ਮੁਲਜ਼ਮ ਦੇ ਨਾਲ ਉਨ੍ਹਾਂ ਦੀ ਜਾਣ-ਪਛਾਣ ਹੈ। ਬੀਤੀ 25 ਜੁਲਾਈ ਨੂੰ ਉਨ੍ਹਾਂ ਦੇ ਘਰ ਆਇਆ।

ਇਸੇ ਦੌਰਾਨ ਉਸ ਦੀ ਮਾਂ ਛੋਟੀ ਭੈਣ ਨਾਲ ਕੁੱਝ ਸਮਾਨ ਲੈਣ ਕਰਿਆਨੇ ਦੀ ਦੁਕਾਨ ’ਤੇ ਚਲੀ ਗਈ। ਘਰ ’ਚ ਇਕੱਲੇ ਹੋਣ ਦਾ ਫ਼ਾਇਦਾ ਲੈ ਕੇ ਉਕਤ ਮੁਲਜ਼ਮ ਉਸ ਦੇ ਕਮਰੇ ’ਚ ਆਇਆ ਅਤੇ ਉਸ ਨੂੰ ਫੜ੍ਹ ਲਿਆ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਇਸ ਸਬੰਧੀ ਘਰ ਵਾਲਿਆਂ ਨੂੰ ਦੱਸਣ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ।


author

Babita

Content Editor

Related News