ਨਾਜਾਇਜ਼ ਤਰੀਕੇ ਨਾਲ ਰੇਤ ਦੀ ਪੁਟਾਈ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ
Tuesday, Dec 24, 2024 - 03:59 PM (IST)
ਲੁਧਿਆਣਾ (ਅਨਿਲ): ਥਾਣਾ ਲਾਡੋਵਾਲ ਦੀ ਪੁਲਸ ਨੇ ਮਾਈਨਿੰਗ ਵਿਭਾਗ ਦੇ ਅਧਿਕਾਰੀ ਦੀ ਸ਼ਿਕਾਇਤ 'ਤੇ ਪਿੰਡ ਤਲਵੰਡੀ ਕਲਾਂ ਵਿਚ ਨਾਜਾਇਜ਼ ਤਰੀਕੇ ਨਾਲ ਰੇਤ ਦੀ ਮਾਈਨਿੰਗ ਕਰਨ ਵਾਲੇ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਪੈਣਗੇ ਗੜ੍ਹੇ! ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ
ਇਸ ਬਾਰੇ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮਾਈਨਿੰਗ ਅਫ਼ਸਰ ਸੰਦੀਪ ਪ੍ਰਸਾਦ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਪਿੰਡ ਤਲਵੰਡੀ ਕਲਾਂ ਵਿਚ ਚੈਕਿੰਗ ਦੌਰਾਨ ਉਨ੍ਹਾਂ ਦੀ ਟੀਮ ਨੇ ਨਾਜਾਇਜ਼ ਮਾਈਨਿੰਗ ਕਰਨ ਵਾਲੀ ਇਕ JCB ਮਸ਼ੀਨ ਨੂੰ ਜ਼ਬਤ ਕੀਤਾ ਗਿਆ ਹੈ। ਪੁਲਸ ਨੇ ਅਣਪਛਾਤੇ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8