ਸਤਲੁਜ ਦਰਿਆ ਵਿਚ ਗੈਰ-ਕਾਨੂੰਨੀ ਮਾਈਨਿੰਗ ਕਰਨ ਦੇ ਦੋਸ਼ ਵਿਚ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ

Wednesday, Aug 06, 2025 - 03:17 PM (IST)

ਸਤਲੁਜ ਦਰਿਆ ਵਿਚ ਗੈਰ-ਕਾਨੂੰਨੀ ਮਾਈਨਿੰਗ ਕਰਨ ਦੇ ਦੋਸ਼ ਵਿਚ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ (ਅਨਿਲ): ਸਲੇਮ ਟਾਬਰੀ ਥਾਣੇ ਦੀ ਪੁਲਸ ਨੇ ਪਿੰਡ ਕਸਾਬਾਦ ਵਿਚ ਸਤਲੁਜ ਦਰਿਆ ਵਿਚ ਗੈਰ-ਕਾਨੂੰਨੀ ਮਾਈਨਿੰਗ ਕਰਨ ਦੇ ਦੋਸ਼ ਵਿਚ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀ ਥਾਣੇਦਾਰ ਹਰਮੇਸ਼ ਲਾਲ ਨੇ ਦੱਸਿਆ ਕਿ ਮਾਈਨਿੰਗ ਵਿਭਾਗ ਦੇ ਇੰਸਪੈਕਟਰ ਕਰਮਪ੍ਰੀਤ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ 7 ਅਪ੍ਰੈਲ ਨੂੰ ਪਿੰਡ ਕਸਾਬਾਦ ਵਿਚ ਸਤਲੁਜ ਦਰਿਆ ਦੇ ਅੰਦਰ ਕੁਝ ਲੋਕ ਪੋਕਲੇਨ ਮਸ਼ੀਨਾਂ ਨਾਲ ਗੈਰ-ਕਾਨੂੰਨੀ ਮਾਈਨਿੰਗ ਕਰ ਰਹੇ ਸਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ 'ਬਦਨਾਮ' ਪਿੰਡ ਨੂੰ ਪੈ ਗਿਆ ਘੇਰਾ! ਹਰ ਪਾਸੇ ਪੁਲਸ ਹੀ ਪੁਲਸ

ਜਦੋਂ ਪੁਲਸ ਨੇ ਉਕਤ ਜਗ੍ਹਾ 'ਤੇ ਛਾਪਾ ਮਾਰਿਆ ਤਾਂ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਲੋਕ ਆਪਣੀਆਂ ਪੋਕਲੇਨ ਮਸ਼ੀਨਾਂ ਲੈ ਕੇ ਜਲੰਧਰ ਵਾਲੇ ਪਾਸੇ ਭੱਜ ਗਏ, ਜਿਸ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News