Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼ FIR ਦਰਜ, CBI ਵੱਲੋਂ 8 ਥਾਵਾਂ 'ਤੇ ਛਾਪੇਮਾਰੀ ਜਾਰੀ

Tuesday, Oct 06, 2026 - 08:21 PM (IST)

Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼ FIR ਦਰਜ, CBI ਵੱਲੋਂ 8 ਥਾਵਾਂ 'ਤੇ ਛਾਪੇਮਾਰੀ ਜਾਰੀ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਤੇ ਈਡੀ ਦੀ ਰਿਪੋਰਟ ਦੇ ਆਧਾਰ 'ਤੇ CBI ਨੇ ਪੰਜਾਬ ਦੇ ਮੁੱਖ ਮੰਤਰੀ ਦੇ ਆਫੀਸਰ ਆਨ ਸਪੈਸ਼ਲ ਡਿਊਟੀ (OSD) ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਐੱਫ.ਆਈ.ਆਰ. ਦਰਜ ਕੀਤੀ ਹੈ। ਸੀ.ਬੀ.ਆਈ. ਨੇ ਦੋ ਸਰਕਾਰੀ ਮੁਲਾਜ਼ਮਾਂ, ਵਿਚੋਲਿਆਂ ਅਤੇ ਸਾਥੀਆਂ ਸਮੇਤ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਸੀ. ਬੀ. ਆਈ. ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ, ਮੁੱਖ ਮੰਤਰੀ ਪੰਜਾਬ ਦੇ ਓ. ਐੱਸ. ਡੀ. ਰਾਜਬੀਰ ਘੁੰਮਣ, ਨਿਤਿਨ ਗੋਹਲ, ਜਿਤਿਨ ਗੋਹਲ ਉਰਫ਼ ਰਾਜਾ, ਰੋਮੀ ਰਾਜਾ ਮਹਾਜਨ, ਬੀਰ ਦੇਵਿੰਦਰ ਤੇ ਆਰ.ਐੱਸ. ਨਾਗਰਾ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਇਨ੍ਹਾਂ ਤੋਂ ਇਲਾਵਾ ਅਣਪਛਾਤੇ ਸਰਕਾਰੀ ਮੁਲਾਜ਼ਮਾਂ ਅਤੇ ਨਿੱਜੀ ਵਿਅਕਤੀਆਂ 'ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ।

ਸੀ.ਬੀ.ਆਈ. ਅਨੁਸਾਰ ਮੁਲਜ਼ਮਾਂ 'ਤੇ ਵਿੱਤੀ ਲਾਭ ਲੈ ਕੇ IAS ਅਤੇ IPS ਅਧਿਕਾਰੀਆਂ ਦੀਆਂ ਪੋਸਟਿੰਗਾਂ ਅਤੇ ਬਦਲੀਆਂ ਨੂੰ ਪ੍ਰਭਾਵਿਤ ਕਰਨ, ਵਿਭਾਗੀ ਕਾਰਵਾਈਆਂ, ਨੀਤੀ ਨਿਰਮਾਣ, ਪ੍ਰਸ਼ਾਸਨਿਕ ਮਨਜ਼ੂਰੀਆਂ, ਟੈਂਡਰ ਦੀਆਂ ਸ਼ਰਤਾਂ ਅਤੇ ਲਾਇਸੈਂਸਿੰਗ ਮਾਮਲੇ, ਜ਼ਮੀਨ ਦੀ ਵਰਤੋਂ ਤਬਦੀਲ ਕਰਨ, ਜਾਇਦਾਦ ਦੇ ਵਿਵਾਦਾਂ ਅਤੇ ਮਾਲੀਆ ਸਬੰਧੀ ਮਾਮਲਿਆਂ ਵਿਚ ਹੇਰ-ਫੇਰ ਦੇ ਇਲਜ਼ਾਮ ਹਨ। ਇਸ ਤੋਂ ਇਲਾਵਾ ਮੁਲਜ਼ਮਾਂ 'ਤੇ ਸਰਕਾਰ ਵੱਲੋਂ ਜਾਰੀ ਕੀਤੇ ਜਾਣ ਤੋਂ ਪਹਿਲਾਂ ਹੀ ਹੁਕਮਾਂ ਅਤੇ ਨੀਤੀਆਂ ਦੇ ਡਰਾਫਟ ਨਿੱਜੀ ਵਿਅਕਤੀਆਂ ਨੂੰ ਮੁਹੱਈਆ ਕਰਵਾਏ ਜਾਣ ਦੇ ਵੀ ਦੋਸ਼ ਹਨ।

ਸੀ.ਬੀ.ਆਈ. ਨੇ ਚੰਡੀਗੜ੍ਹ, ਮੋਹਾਲੀ, ਗੁਰਦਾਸਪੁਰ, ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਜਲੰਧਰ ਵਿਚ ਮੁਲਜ਼ਮਾਂ ਨਾਲ ਸਬੰਧਤ 8 ਥਾਵਾਂ 'ਤੇ ਛਾਪੇਮਾਰੀ ਕੀਤੀ। ਜਾਂਚ ਦੌਰਾਨ ਲੈਪਟਾਪ, ਮੋਬਾਈਲ ਫੋਨ ਅਤੇ ਅਹਿਮ ਦਸਤਾਵੇਜ਼ ਜ਼ਬਤ ਕੀਤੇ ਗਏ ਹਨ, ਜਿਨ੍ਹਾਂ ਦੀ ਵੱਢੀਖੋਰੀ ਦੇ ਸਬੂਤਾਂ ਲਈ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


author

Anmol Tagra

Content Editor

Related News