Social Media ''ਤੇ ਪਾਈ ਵੀਡੀਓ ਨੇ ਕਰਵਾ''ਤਾ ਪਰਚਾ! ਜਾਣੋ ਪੂਰਾ ਮਾਮਲਾ
Monday, Sep 22, 2025 - 04:54 PM (IST)

ਲੁਧਿਆਣਾ (ਗੌਤਮ)- ਸੋਸ਼ਲ ਮੀਡੀਆ ’ਤੇ ਹਵਾਈ ਫਾਇਰਿੰਗ ਕਰਨ ਦੀ ਵੀਡੀਓ ਵਾਇਰਲ ਹੋਣ ਦਾ ਸਖ਼ਤ ਨੋਟਿਸ ਲੈਂਦੇ ਹੋਏ ਥਾਣਾ ਦਰੇਸੀ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਏ.ਐਸ.ਆਈ. ਦਵਿੰਦਰ ਸਿੰਘ ਦੇ ਵੱਲੋਂ ਕੀਤੀ ਕਾਰਵਾਈ ਦੇ ਦੌਰਾਨ ਮਾਮਲਾ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕੱਟੇ ਜਾਣਗੇ ਰਾਸ਼ਨ ਕਾਰਡ? CM ਮਾਨ ਨੇ ਦਿੱਤੀ ਵੱਡੀ ਅਪਡੇਟ
ਪੁਲਸ ਨੇ ਮੁਲਜ਼ਮਾਂ ਦੀ ਪਛਾਣ ਚੰਡੀਗੜ੍ਹ ਰੋਡ ਦੇ ਰਹਿਣ ਵਾਲੇ ਹਰਜਾਪ ਸਿੰਘ ਅਤੇ ਮੋਹਿਤ ਖੰਨਾ ਦੇ ਖ਼ਿਲਾਫ਼ ਆਰਮਜ਼ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਹੈ। ਸਬ-ਇੰਸਪੈਕਟਰ ਦਵਿੰਦਰ ਸਿੰਘ ਦੇ ਅਨੁਸਾਰ ਉਹ ਆਪਣੀ ਪੁਲਸ ਪਾਰਟੀ ਦੇ ਨਾਲ ਸੁੰਦਰ ਚੌਕ ’ਚ ਮੌਜੂਦ ਸੀ ਤਾਂ ਪਤਾ ਲੱਗਿਆ ਕਿ ਸੋਸ਼ਲ ਮੀਡੀਆ ’ਤੇ ਇਕ ਬੀਅਰ ਬਾਰ ਦੇ ਬਾਹਰ ਹਵਾਈ ਫਾਇਰਿੰਗ ਕਰਨ ਦੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ’ਚ ਦਿਖਾਈ ਦੇ ਰਿਹਾ ਹੈ ਕਿ ਨੌਜਵਾਨਾਂ ਦੇ ਇਕ ਹੱਥ ’ਚ ਜਾਮ ਹੈ ਅਤੇ ਇਕ ਨੌਜਵਾਨ ਫਾਇਰਿੰਗ ਕਰ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - Punjab: ਹੁਣ ਪ੍ਰਵਾਸੀਆਂ ਦੇ ਹੱਕ 'ਚ ਪੈਣ ਲੱਗੇ ਮਤੇ! ਆਖ਼ੀਆਂ ਗਈਆਂ ਇਹ ਗੱਲਾਂ
ਜਦੋਂ ਉਨ੍ਹਾਂ ਨੇ ਜਾਂਚ ਕੀਤੀ ਤਾਂ ਪਤਾ ਲੱਗਿਆ ਕਿ ਉਕਤ ਮੁਲਜ਼ਮਾਂ ਦੇ ਵੱਲੋਂ ਸ਼ਿਵਪੁਰੀ ਚੌਕ ਰਾਣਾ ਬੀਅਰ ਬਾਰ ਦੇ ਸਾਹਮਣੇ ਰਾਤ ਨੂੰ ਪਿਸਤੌਲ ਨਾਲ ਹਵਾਈ ਫਾਇਰਿੰਗ ਕੀਤੀ ਗਈ ਹੈ। ਮਾਮਲਾ ਦਰਜ ਕਰਨ ਤੋਂ ਬਾਅਦ ਮੁਲਜ਼ਮਾਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੇ ਅਸਲਾ ਅਤੇ ਲਾਇਸੈਂਸ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਉੱਚ ਅਧਿਕਾਰੀਆਂ ਨੂੰ ਲਾਇਸੈਂਸ ਰੱਦ ਕਰਨ ਲਈ ਵੀ ਲਿਖ ਕੇ ਭੇਜਿਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8