ਬਜ਼ੁਰਗ ਮਾਪਿਆਂ ਨਾਲ ਕੁੱਟਮਾਰ ਕਰਨ ਵਾਲੇ ਨੂੰਹ-ਪੁੱਤਰ ਖ਼ਿਲਾਫ਼ ਪਰਚਾ ਦਰਜ
Friday, Jul 11, 2025 - 03:52 PM (IST)

ਲੁਧਿਆਣਾ (ਅਨਿਲ): ਥਾਣਾ ਮਿਹਰਬਾਨ ਦੀ ਪੁਲਸ ਨੇ ਇਕ ਬਜ਼ੁਰਗ ਵਿਅਕਤੀ ਨਾਲ ਕੁੱਟਮਾਰ ਕਰਨ ਵਾਲੇ ਉਸ ਦੇ ਨੂੰਹ-ਪੁੱਤਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸਰਦਾਰਾ ਰਾਮ ਵਾਸੀ ਕਡਿਆਨਾ ਕਲਾਂ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਉਸ ਦੇ ਪੁੱਤਰ ਜਸਬੀਰ ਸਿੰਘ ਤੇ ਉਸ ਦੀ ਪਤਨੀ ਕਿਰਨਦੀਪ ਕੌਰ ਦੇ ਖ਼ਿਲਾਫ਼ ਕੁੱਟਮਾਰ ਕਰਨ ਦਾ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 11 ਤੋਂ 16 ਜੁਲਾਈ ਲਈ ਵੱਡੀ ਭਵਿੱਖਬਾਣੀ! ਇਨ੍ਹਾਂ ਜ਼ਿਲ੍ਹਿਆਂ 'ਚ ਦਿਸੇਗਾ ਸਭ ਤੋਂ ਵੱਧ ਅਸਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8