ਪੰਜਾਬ ਪੁਲਸ ਨੇ ਫੜ ਲਿਆ ਸੂਰਜ ਸੈਕਸੀ! ਕਾਰਾ ਜਾਣ ਉੱਡ ਜਾਣਗੇ ਹੋਸ਼
Sunday, May 04, 2025 - 04:50 PM (IST)

ਲੁਧਿਆਣਾ (ਅਨਿਲ): ਲਾਡੋਵਾਲ ਥਾਣੇ ਦੀ ਪੁਲਸ ਨੇ ਪੁਲਸ ਕਰਮਚਾਰੀ ਨੂੰ ਮਾਰਨ ਦੀ ਕੋਸ਼ਿਸ਼ ਕਰਨ ਵਾਲੇ ਗੈਂਗਸਟਰ ਸੂਰਜ ਸੈਕਸੀ ਵਿਰੁੱਧ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ, ਥਾਣੇਦਾਰ ਗੁਰਚਰਨਜੀਤ ਸਿੰਘ ਨੇ ਦੱਸਿਆ ਕਿ 3 ਮਈ ਨੂੰ ਅਪਰਾਧ ਸ਼ਾਖਾ ਦੀ ਟੀਮ ਇਕ ਦੋਸ਼ੀ ਸੂਰਜ ਸੈਕਸੀ ਨੂੰ ਪਿੰਡ ਬੱਗਾ ਕਲਾ ਵਿਚ ਗੈਰ-ਕਾਨੂੰਨੀ ਹਥਿਆਰ ਬਰਾਮਦ ਕਰਨ ਲਈ ਲੈ ਕੇ ਆਈ ਸੀ ਅਤੇ ਇਸ ਦੌਰਾਨ ਗੈਂਗਸਟਰ ਸੂਰਜ ਸੈਕਸੀ ਨੇ ਜ਼ਮੀਨ ਵਿਚ ਲੁਕਾਇਆ ਪਿਸਤੌਲ ਕੱਢ ਕੇ ਪੁਲਸ ਮੁਲਾਜ਼ਮਾਂ 'ਤੇ ਹੀ ਫ਼ਾਇਰਿੰਗ ਕਰ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਵੱਡਾ ਤੋਹਫ਼ਾ ਦੇਣ ਜਾ ਰਹੀ ਪੰਜਾਬ ਸਰਕਾਰ! ਅੱਜ ਸ਼ਾਮ 5 ਵਜੇ ਤੋਂ ਹੋਵੇਗੀ ਸ਼ੁਰੂਆਤ
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪੁਲਸ ਮੁਲਾਜ਼ਮ ਵਾਲ-ਵਾਲ ਬਚ ਗਿਆ। ਪੁਲਸ ਪਾਰਟੀ ਵੱਲੋਂ ਉਸ ਦੀ ਭੱਜਣ ਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਉਸ ਨੂੰ ਕਾਬੂ ਕਰ ਲਿਆ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8