16 ਸਾਲਾ ਨਾਬਾਲਗਾ ਨੂੰ ਬਣਾਇਆ ਗਿਆ ਬੰਧਕ! ਦਰਜ ਹੋਈ FIR
Friday, Feb 07, 2025 - 11:37 AM (IST)
![16 ਸਾਲਾ ਨਾਬਾਲਗਾ ਨੂੰ ਬਣਾਇਆ ਗਿਆ ਬੰਧਕ! ਦਰਜ ਹੋਈ FIR](https://static.jagbani.com/multimedia/2021_4image_16_14_188488694minor.jpg)
ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੀ ਪੁਲਸ ਨੇ 16 ਸਾਲਾ ਨਾਬਾਲਗ ਕੁੜੀ ਨੂੰ ਅਣਪਛਾਤੇ ਵਿਅਕਤੀ ਵੱਲੋਂ ਆਪਣੇ ਨਿੱਜੀ ਸੁਆਰਥ ਲਈ ਬੰਧਕ ਬਣਾ ਕੇ ਰੱਖਣ ਦਾ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਜਸਵਿੰਦਰ ਪਾਲ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ 24 ਜਨਵਰੀ ਨੂੰ ਉਸ ਦੀ 16 ਸਾਲਾ ਕੁੜੀ ਘਰ ਤੋਂ ਅਚਾਨਕ ਲਾਪਤਾ ਹੋ ਗਈ।
ਇਹ ਖ਼ਬਰ ਵੀ ਪੜ੍ਹੋ - Punjab: ਹੋਟਲ 'ਚ ਚੱਲ ਰਿਹਾ ਸੀ 'ਗੰਦਾ' ਧੰਦਾ! ਉੱਪਰੋਂ ਜਾ ਪਹੁੰਚੇ ਨਿਹੰਗ ਸਿੰਘ, ਕੰਧਾਂ ਟੱਪ-ਟੱਪ ਭੱਜੇ ਮੁੰਡੇ ਕੁੜੀਆਂ
ਸ਼ਿਕਾਇਤਕਰਤਾ ਨੂੰ ਸ਼ੱਕ ਹੈ ਕਿ ਉਸ ਦੀ ਧੀ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਆਪਣੇ ਨਿੱਜੀ ਸੁਆਰਥ ਲਈ ਕਿੱਧਰੇ ਬੰਧਕ ਬਣਾ ਕੇ ਰੱਖਿਆ ਹੋਇਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8