ਵਿਆਹ ਦਾ ਝਾਂਸਾ ਦੇ ਕੇ ਕੁੜੀ ਨੂੰ ਭਜਾਇਆ, ਪਰਚਾ ਦਰਜ
Monday, Aug 07, 2023 - 05:14 PM (IST)
ਲੁਧਿਆਣਾ (ਰਾਮ) : ਨੌਜਵਾਨ ਵਿਆਹ ਦਾ ਝਾਂਸਾ ਦੇ ਕੇ ਕੁੜੀ ਨੂੰ ਭਜਾ ਕੇ ਲੈ ਗਿਆ। ਇਸ ਮਾਮਲੇ 'ਚ ਥਾਣਾ ਸ਼ਿਮਲਾਪੁਰੀ ਦੀ ਪੁਲਸ ਨੇ ਪਰਚਾ ਦਰਜ ਕਰ ਲਿਆ। ਮੁਲਜ਼ਮ ਦੀ ਪਛਾਣ ਕਰਨ (18) ਪੁੱਤਰ ਮੰਗਾ ਸਿੰਘ ਨਿਵਾਸੀ ਪਿੰਡ ਭੇੜਵਾਲ, ਤਹਿਸੀਲ ਰਾਜਪੁਰਾ, ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ।
ਇਹ ਕਾਰਵਾਈ ਪੁਲਸ ਨੇ ਕੁੜੀ ਦੇ ਪਿਤਾ ਦੀ ਸ਼ਿਕਾਇਤ ’ਤੇ ਕੀਤੀ ਹੈ। ਉਨ੍ਹਾਂ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਨ੍ਹਾਂ ਦੀ 18 ਸਾਲ ਦੀ ਧੀ 29 ਜੁਲਾਈ ਦੁਪਹਿਰ ਕਰੀਬ 1.30 ਵਜੇ ਘਰੋਂ ਬਿਨਾਂ ਕੁੱਝ ਦੱਸੇ ਚਲੀ ਗਈ ਅਤੇ ਵਾਪਸ ਨਹੀਂ ਆਈ। ਉਨ੍ਹਾਂ ਨੇ ਉਸ ਦੀ ਕਾਫੀ ਭਾਲ ਕੀਤੀ ਤਾਂ ਪਤਾ ਲੱਗਾ ਕਿ ਮੁਲਜ਼ਮ ਕਰਨ ਉਨ੍ਹਾਂ ਦੀ ਬੇਟੀ ਨੂੰ ਵਿਆਹ ਦਾ ਝਾਂਸਾ ਦੇ ਕੇ ਕਿਤੇ ਭਜਾ ਕੇ ਲੈ ਗਿਆ ਹੈ।