ਮਜੀਠਾ ਥਾਣੇ ਵਿਚ 10 ਸਾਲਾ ਬੱਚੇ ਖ਼ਿਲਾਫ਼ ਐੱਫ. ਆਈ. ਆਰ. ਦਰਜ, ਜਾਣੋ ਕੀ ਹੈ ਪੂਰਾ ਮਾਮਲਾ

11/25/2022 6:20:15 PM

ਅੰਮ੍ਰਿਤਸਰ (ਸਾਗਰ) : ਗੰਨ ਕਲਚਰ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਵਿੱਢੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਵਿਚ ਇਕ 10 ਸਾਲਾ ਬੱਚੇ ’ਤੇ ਪੁਲਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਸੋਸ਼ਲ ਮੀਡੀਆ ’ਤੇ ਹਥਿਆਰ ਨਾਲ ਫੋਟੋ ਅਪਲੋਡ ਕਰਨ ਨੂੰ ਲੈ ਕੇ ਦਰਜ ਕੀਤਾ ਗਿਆ ਹੈ। 10 ਸਾਲਾ ਬੱਚੇ ਤੋਂ ਇਲਾਵਾ 4 ਹੋਰ ਲੋਕਾਂ ਖ਼ਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੇ ਅਤੇ ਉਸ ਦੇ ਮਾਤਾ-ਪਿਤਾ ਤੋਂ ਇਲਾਵਾ ਕੁੱਲ 4 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਬੱਚਾ ਛੋਟਾ ਹੋਣ ਕਰਕੇ ਪੁਲਸ ਨੇ ਬੱਚੇ ਸੰਬੰਧੀ ਵਧੇਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ। ਬੱਚੇ ਦੇ ਪਿਤਾ ਭੁਪਿੰਦਰ ਸਿੰਘ ਨੇ ਬੰਦੂਕ ਦੇ ਨਾਲ ਖੜ੍ਹੇ ਪੁੱਤ ਅਤੇ ਮੋਢੇ ’ਤੇ ਗੋਲ਼ੀਆਂ ਵਾਲੀ ਬੈਲਟ ਪਾ ਕੇ ਫੋਟੋ ਆਪਣੇ ਫੇਸਬੁੱਕ ਪ੍ਰੋਫਾਈਲ ’ਤੇ ਅਪਲੋਡ ਕਰ ਦਿੱਤੀ ਸੀ। 

ਇਹ ਵੀ ਪੜ੍ਹੋ : ਗੁਰਲਾਲ ਬਰਾੜ ਕਤਲ ਕਾਂਡ ਵਿਚ ਬੰਬੀਹਾ ਗੈਂਗ ਦਾ ਸ਼ਾਰਪ ਸ਼ੂਟਰ ਨੀਰਜ ਚਸਕਾ ਨਿਸ਼ਾਨੇ ’ਤੇ

ਪੁਲਸ ਦੇ ਸਾਈਬਰ ਸੈੱਲ ਦੀ ਨਜ਼ਰ ਵਿਚ ਇਹ ਤਸਵੀਰ ਆਈ। ਜਾਂਚ ਤੋਂ ਬਾਅਦ ਪੁਲਸ ਨੇ ਬੱਚੇ, ਉਸ ਦੇ ਪਿਤਾ ਭੁਪਿੰਦਰ ਦਾ ਪਤਾ ਲਗਾਇਆ। ਇਸ ਤੋਂ ਬਾਅਦ ਇਸ ਮਾਮਲੇ ਵਿਚ ਦੋ ਹੋਰ ਲੋਕਾਂ ਵਿਕਰਮਜੀਤ ਅਤੇ ਵਿਸਾਰਤ ਦੇ ਖ਼ਿਲਾਫ਼ ਵੀ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਦਰਅਸਲ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵੀ ਵੀਰਵਾਰ ਪ੍ਰੈੱਸ ਕਾਨਫਰੰਸ ਦੌਰਾਨ ਉਕਤ ਬੱਚੇ ਦੀ ਤਸਵੀਰ ਵਿਖਾਉਂਦਿਆ ਇਸ ਐੱਫ. ਆਈ. ਆਰ. ਦਰਜ ਜ਼ਿਕਰ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ 10 ਸਾਲਾ ਬੱਚੇ ਖ਼ਿਲਾਫ਼ ਇਹ ਮਾਮਲਾ ਥਾਣਾ ਮਜੀਠਾ ਵਿਚ ਦਰਜ ਕੀਤਾ ਗਿਆ ਹੈ।  

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਅਦਾਲਤ ਵਲੋਂ ਭਗੌੜਾ ਕਰਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Gurminder Singh

This news is Content Editor Gurminder Singh