ਵਿਆਹ ਸਮਾਗਮ ''ਚ ਗੋਲੀ ਚਲਾਉਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Saturday, Nov 01, 2025 - 04:43 PM (IST)
ਬਠਿੰਡਾ (ਸੁਖਵਿੰਦਰ) : ਸੰਗਤ ਪੁਲਸ ਨੇ ਬਾਂਡੀ ਪਿੰਡ ਵਿਚ ਇੱਕ ਵਿਆਹ ਸਮਾਗਮ ਵਿਚ ਗੋਲੀ ਚਲਾਉਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਬਾਂਡੀ ਪਿੰਡ ਵਿਖੇ ਵਿਆਹ ਸਮਾਗਮ ਦੌਰਾਨ ਕੁੱਝ ਲੋਕਾਂ ਨੇ ਗੋਲੀਬਾਰੀ ਕੀਤੀ ਹੈ, ਜਿਸਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
ਜਾਂਚ ਤੋਂ ਬਾਅਦ ਪੁਲਸ ਨੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਮੁਲਜ਼ਮ ਗੁਰਸੇਵਕ ਸਿੰਘ ਅਤੇ ਕਿਸ਼ੋਰ ਕੁਮਾਰ ਬਾਂਡੀ ਵਾਸੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।
