CM ਚੰਨੀ ਦੀ ਕੋਠੀ ਦੇ ਘਿਰਾਓ ਦੌਰਾਨ ਹੋਏ ਹੰਗਾਮੇ ਮਾਮਲੇ ''ਚ ਬਿਕਰਮ ਮਜੀਠੀਆ ਸਮੇਤ 23 ਖ਼ਿਲਾਫ਼ FIR ਦਰਜ

Monday, Nov 08, 2021 - 02:51 AM (IST)

CM ਚੰਨੀ ਦੀ ਕੋਠੀ ਦੇ ਘਿਰਾਓ ਦੌਰਾਨ ਹੋਏ ਹੰਗਾਮੇ ਮਾਮਲੇ ''ਚ ਬਿਕਰਮ ਮਜੀਠੀਆ ਸਮੇਤ 23 ਖ਼ਿਲਾਫ਼ FIR ਦਰਜ

ਚੰਡੀਗੜ੍ਹ(ਸੁਸ਼ੀਲ)- ਪੰਜਾਬ ’ਚ ਮਹਿੰਗਾਈ ਅਤੇ 1984 ਦੰਗਿਆਂ ਦੇ ਵਿਰੋਧ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦੇ ਘਿਰਾਓ ਦੌਰਾਨ ਹੰਗਾਮਾ ਕਰਨ ’ਤੇ ਸੈਕਟਰ-3 ਥਾਣਾ ਪੁਲਸ ਨੇ ਅੰਮ੍ਰਿਤਸਰ ਦੇ ਹਲਕਾ ਮਜੀਠਾ ਤੋਂ ਵਿਧਾਇਕ ਬਿਕਰਮ ਸਿੰਘ ਮਜੀਠੀਆ ਸਮੇਤ 23 ਨਾਮਜ਼ਦਾਂ ਤੋਂ ਇਲਾਵਾ ਹੋਰ ਕਰਮਚਾਰੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ- CM ਚੰਨੀ ਡੀਜ਼ਲ ’ਤੇ ਸੂਬੇ ਦਾ ਵੈਟ ਘਟਾਉਣ ਤੋਂ ਨਾਂਹ ਕਰਕੇ ਕਿਸਾਨਾਂ, ਉਦਯੋਗ ਤੇ ਟਰਾਂਸਪੋਰਟ ਸੈਕਟਰ ਨੂੰ ਸਜ਼ਾ ਨਾ ਦੇਣ: ਬਾਦਲ

ਪੁਲਸ ਨੇ ਮਜੀਠੀਆ ਤੋਂ ਇਲਾਵਾ ਲੁਧਿਆਣਾ ਦੇ ਸਾਬਕਾ ਐੱਮ. ਪੀ. ਮਹੇਸ਼ ਇੰਦਰ ਗਰੇਵਾਲ, ਰੂਪਨਗਰ ਦੇ ਸਾਬਕਾ ਵਿਧਾਇਕ ਦਲਜੀਤ ਸਿੰਘ ਚੀਮਾ, ਨਾਭਾ ਨਿਵਾਸੀ ਕੁਕਾ ਸਿੰਘ, ਮੁਕਤਸਰ ਸਾਹਿਬ ਦੇ ਵਿਧਾਇਕ ਕੰਵਰ ਸਿੰਘ ਰੋਜ਼ੀ, ਜਲੰਧਰ ਦੇ ਵਿਧਾਇਕ ਪਵਨ ਟੀਨੂ, ਪਟਿਆਲਾ ਦੇ ਸਾਬਕਾ ਵਿਧਾਇਕ ਸੁਰਜੀਤ ਰਾਕਾ, ਡੇਰਾਬੱਸੀ ਦੇ ਵਿਧਾਇਕ ਐੱਨ. ਕੇ. ਸ਼ਰਮਾ, ਸ੍ਰੀ ਅਨੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਪ੍ਰੇਮ ਸਿੰਘ ਚੰਦੂਮਾਜਰਾ, ਫਰੀਦਕੋਟ ਦੇ ਯੂਥ ਅਕਾਲੀ ਦਲ ਦੇ ਪ੍ਰਧਾਨ ਬੰਟੀ ਰੋਮਾਣਾ, ਅੰਮ੍ਰਿਤਸਰ ਨਿਵਾਸੀ ਰੋਹਿਤ ਸ਼ਰਮਾ, ਪਰਮਜੀਤ ਸਿੰਘ, ਪਟਿਆਲਾ ਨਿਵਾਸੀ ਜਤਿੰਦਰ ਸਿੰਘ, ਅੰਮ੍ਰਿਤਸਰ ਨਿਵਾਸੀ ਬਲਵਿੰਦਰ ਸਿੰਘ, ਤਰਨਤਾਰਨ ਨਿਵਾਸੀ ਹਰਪਾਲ ਸਿੰਘ, ਪਟਿਆਲਾ ਨਿਵਾਸੀ ਸਤਨਾਮ ਸਿੰਘ, ਹਰਜੋਵਨ ਸਿੰਘ, ਜੋਬਨ ਸਿੰਘ, ਸੁਖਬੀਰ ਸਿੰਘ, ਜੋਗਿੰਦਰ ਸਿੰਘ, ਰਾਜਪੁਰਾ ਨਿਵਾਸੀ ਨਵਜੋਤ ਸਿੰਘ, ਨਵਦੀਪ ਸਿੰਘ, ਮਨਦੀਪ ਸਿੰਘ, ਸੰਦੀਪ ਸਿੰਘ ਅਤੇ ਹੋਰਨਾਂ ਨੂੰ ਮੁਲਜ਼ਮ ਬਣਾਇਆ ਹੈ। ਇੰਸ. ਬਲਰਾਮ ਰਾਣਾ ਦੀ ਸ਼ਿਕਾਇਤ ’ਤੇ ਸੈਕਟਰ-3 ਥਾਣਾ ਪੁਲਸ ਨੇ ਉਕਤ ਮੁਲਜ਼ਮਾਂ ਖਿਲਾਫ਼ ਧਾਰਾ 188, 186, 353, 332 ਅਤੇ 34 ਦੇ ਤਹਿਤ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ- ਅਮਿਤ ਸ਼ਾਹ ਨੂੰ ਖੁਸ਼ ਕਰਨ ਲਈ ਕੈਪਟਨ ਨੇ ਨਵੀਂ ਪਾਰਟੀ ਬਣਾਈ : ਲਾਲ ਸਿੰਘ

ਪੰਜਾਬ ’ਚ ਮਹਿੰਗਾਈ ਅਤੇ 1984 ਦੰਗਿਆਂ ਦੇ ਵਿਰੋਧ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੇਤਾ ਅਤੇ ਵਰਕਰ ਸ਼ਨੀਵਾਰ ਪੰਜਾਬ ਦੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਸਨ। ਚੰਡੀਗੜ੍ਹ ਪੁਲਸ ਨੇ ਸੈਕਟਰ-4 ਸਥਿਤ ਪੰਜਾਬ ਐੱਮ. ਐੱਲ. ਏ. ਹੋਸਟਲ ਕੋਲ ਬੈਰੀਕੇਡਸ ਲਾ ਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਸੀ ਪਰ ਮਜੀਠੀਆ ਸਮੇਤ ਹੋਰ ਕਰਮਚਾਰੀਆਂ ਨੇ ਬੈਰੀਕੇਡਸ ਤੋੜ ਕੇ ਪੁਲਸ ਦੀ ਡਿਊਟੀ ’ਚ ਅੜਚਨ ਪਾਈ ਸੀ। ਇਸ ਦੌਰਾਨ ਚੰਡੀਗੜ੍ਹ ਪੁਲਸ ਨੇ ਅਕਾਲੀ ਅਾਗੂਆਂ ਅਤੇ ਵਰਕਰਾਂ ’ਤੇ ਲਾਠੀਚਾਰਜ ਕਰ ਕੇ ਉਨ੍ਹਾਂ ਨੂੰ ਹਿਰਾਸਤ ’ਚ ਲਿਆ ਸੀ ਪਰ ਬਾਅਦ ’ਚ ਪੁਲਸ ਨੇ ਉਨ੍ਹਾਂ ਨੂੰ ਛੱਡ ਦਿੱਤਾ ਸੀ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Bharat Thapa

Content Editor

Related News