ਜਲੰਧਰ ''ਚ ਰੇਲਵੇ ਟਰੈਕ ਜਾਮ ਕਰਨ ਵਾਲੇ 350 ਕਿਸਾਨਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ
Monday, Nov 27, 2023 - 12:30 PM (IST)
ਜਲੰਧਰ (ਮਹੇਸ਼)-ਕਿਸਾਨਾਂ ਵੱਲੋਂ ਜਲੰਧਰ ਕੈਂਟ ਰੇਲਵੇ ਸਟੇਸ਼ਨ ਨੇੜੇ ਪਿੰਡ ਧੰਨੋਵਾਲੀ ਦੇ ਫਾਟਕ ’ਤੇ ਰੇਲਵੇ ਟਰੈਕ ਜਾਮ ਕਰਨ ਸਬੰਧੀ 350 ਕਿਸਾਨਾਂ ’ਤੇ ਆਈ. ਪੀ. ਸੀ. ਦੀ ਧਾਰਾ 147 ਅਤੇ 174-ਏ ਤਹਿਤ ਥਾਣਾ ਆਰ. ਪੀ. ਐੱਫ਼. ਜਲੰਧਰ ਛਾਉਣੀ ਵਿਚ ਐੱਫ਼. ਆਈ. ਆਰ. ਨੰਬਰ 802 ਦਰਜ ਕੀਤੀ ਗਈ ਹੈ ਪਰ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ। ਮਿਲੀ ਜਾਣਕਾਰੀ ਮੁਤਾਬਕ ਨਾਮਜ਼ਦ ਕੀਤੇ ਗਏ ਕਿਸਾਨਾਂ ਵਿਚ ਧਰਨਾ-ਪ੍ਰਦਰਸ਼ਨ ਦੀ ਅਗਵਾਈ ਕਰਨ ਵਾਲੇ ਕਿਸਾਨ ਸੰਗਠਨਾਂ ਦੇ ਆਗੂ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ : ਪਹਿਲਾ ਆਸ਼ਿਕ ਬਣ ਰਿਹਾ ਸੀ ਪਿਆਰ 'ਚ ਰੋੜਾ, ਦੂਜੇ ਆਸ਼ਿਕ ਨਾਲ ਮਿਲ ਰਚੀ ਖ਼ੌਫ਼ਨਾਕ ਸਾਜਿਸ਼ ਤੇ ਕਰਵਾ 'ਤਾ ਕਤਲ
ਰੇਲਵੇ ਵਿਭਾਗ ਦੀ ਸ਼ਿਕਾਇਤ ’ਤੇ ਉਕਤ ਐੱਫ਼. ਆਈ. ਆਰ. ਦਰਜ ਕੀਤੇ ਜਾਣ ਦੀ ਪੁਸ਼ਟੀ ਆਰ. ਪੀ. ਐੱਫ਼. ਜਲੰਧਰ ਛਾਉਣੀ ਨੇ ਕੀਤੀ ਹੈ। ਕਿਸਾਨਾਂ ਵੱਲੋਂ ਲਗਾਤਾਰ 24 ਘੰਟੇ ਰੇਲਵੇ ਟਰੈਕ ’ਤੇ ਬੈਠੇ ਰਹਿਣ ਕਾਰਨ 180 ਤੋਂ ਵੱਧ ਰੇਲ ਗੱਡੀਆਂ ਪ੍ਰਭਾਵਿਤ ਹੋਈਆਂ, ਜਿਸ ਕਾਰਨ ਵੱਡੀ ਗਿਣਤੀ ਵਿਚ ਰੇਲ ਯਾਤਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਸੀ। 23 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 24 ਨਵੰਬਰ ਸਵੇਰੇ 11 ਵਜੇ ਤੱਕ ਮੁਕੰਮਲ ਰੇਲਵੇ ਟਰੈਕ ਜਾਮ ਹੋਣ ਕਾਰਨ ਕੋਈ ਵੀ ਰੇਲ ਗੱਡੀ ਜਲੰਧਰ ਛਾਉਣੀ ਸਟੇਸ਼ਨ ’ਤੇ ਨਹੀਂ ਪਹੁੰਚ ਸਕੀ। ਇਸ ਦੌਰਾਨ ਰੇਲ ਯਾਤਰੀਆਂ ਨੂੰ ਲੁਧਿਆਣਾ ਤੋਂ ਰੇਲ ਗੱਡੀਆਂ ਫੜ ਕੇ ਆਪਣੀ ਮੰਜ਼ਿਲ ’ਤੇ ਪਹੁੰਚਣ ਲਈ ਮਜਬੂਰ ਹੋਣਾ ਪਿਆ ਸੀ।
ਇਹ ਵੀ ਪੜ੍ਹੋ : ਗੁ. ਸ੍ਰੀ ਬੇਰ ਸਾਹਿਬ 'ਚ ਅੱਜ ਰਾਤ ਪਾਏ ਜਾਣਗੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ, ਹੋਵੇਗੀ ਫੁੱਲਾਂ ਦੀ ਵਰਖਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।