ਦੋ ਭਰਾਵਾਂ ਵੱਲੋਂ ਬਿਆਸ ਦਰਿਆ 'ਚ ਛਾਲ ਮਾਰਨ ਦੇ ਮਾਮਲੇ 'ਚ ਘਿਰੇ SHO ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ

Sunday, Sep 03, 2023 - 01:58 PM (IST)

ਦੋ ਭਰਾਵਾਂ ਵੱਲੋਂ ਬਿਆਸ ਦਰਿਆ 'ਚ ਛਾਲ ਮਾਰਨ ਦੇ ਮਾਮਲੇ 'ਚ ਘਿਰੇ SHO ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ

ਜਲੰਧਰ (ਵੈੱਬ ਡੈਸਕ, ਵਰੁਣ)- ਸੁਲਤਾਨਪੁਰ ਲੋਧੀ ਦੇ ਦੋ ਭਰਾਵਾਂ ਵੱਲੋਂ ਬਿਆਸ ਦਰਿਆ ਵਿਚ ਛਾਲ ਮਾਰਨ ਦੇ ਮਾਮਲੇ 'ਚ ਇਕ ਭਰਾ ਜਸ਼ਨਬੀਰ ਦੀ ਬੀਤੇ ਦਿਨ ਲਾਸ਼ ਬਰਾਮਦ ਕੀਤੀ ਗਈ ਹੈ। 16 ਦਿਨਾਂ ਬਾਅਦ ਬਿਆਸ ਦਰਿਆ ਵਿਚੋਂ ਜਸ਼ਨਬੀਰ ਸਿੰਘ ਦੀ ਲਾਸ਼ ਮਿਲਣ ਮਗਰੋਂ ਇਸ ਮਾਮਲੇ ਵਿਚ ਘਿਰੇ ਜਲੰਧਰ ਥਾਣਾ ਡਿਵੀਜ਼ਨ ਨੰਬਰ 1 ਦੇ ਐੱਸ. ਐੱਚ. ਓ. ਖ਼ਿਲਾਫ਼ ਪੰਜਾਬ ਪੁਲਸ ਦੀ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਪੁਲਸ ਨੇ ਪੁਲਸ ਸਟੇਸ਼ਨ ਨੰਬਰ-1 ਡਿਵੀਜ਼ਨ ਦੇ ਐੱਸ. ਐੱਚ. ਓ. ਨਵਦੀਪ ਸਿੰਘ, ਇਕ ਮਹਿਲਾ ਪੁਲਸ ਅਧਿਕਾਰੀ ਜਗਜੀਤ ਕੌਰ ਅਤੇ ਪੁਲਸ ਸਟੇਸ਼ਨ ਦੇ ਮੁੰਸ਼ੀ ਬਲਵਿੰਦਰ ਖ਼ਿਲਾਫ਼ ਮਾਮਾਲ ਦਰਜ ਕੀਤਾ ਗਿਆ ਹੈ। ਇਹ ਮਾਮਲਾ ਆਈ. ਪੀ. ਸੀ. ਦੀ ਧਾਰਾ 306, 506 ਅਤੇ 34 ਦੇ ਤਹਿਤ ਦਰਜ ਕੀਤਾ ਗਿਆ ਹੈ। 

ਇਥੇ ਇਹ ਵੀ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਜਲੰਧਰ ਦੇ ਥਾਣਾ ਨੰ. 1 ਦੇ ਐੱਸ. ਐੱਚ. ਓ. ਨਵਦੀਪ ਸਿੰਘ ਅਤੇ ਹੋਰ ਪੁਲਸ ਮੁਲਾਜ਼ਮਾਂ ਵੱਲੋਂ ਕਥਿਤ ਤੌਰ ’ਤੇ ਕੁੱਟਮਾਰ ਅਤੇ ਜ਼ਲੀਲ ਕਰਨ ’ਤੇ ਪ੍ਰੇਸ਼ਾਨ ਦੋ ਸਕੇ ਭਰਾਵਾਂ ਮਾਨਵਜੀਤ ਸਿੰਘ ਢਿੱਲੋਂ ਅਤੇ ਜਸ਼ਨਬੀਰ ਸਿੰਘ ਢਿੱਲੋਂ ਨੇ ਗੋਇੰਦਵਾਲ ਸਾਹਿਬ ਪੁਲ ਤੋਂ ਬਿਆਸ ਦਰਿਆ ’ਚ ਛਾਲ ਮਾਰ ਦਿੱਤੀ ਸੀ। ਕਾਫ਼ੀ ਦਿਨ ਬੀਤਣ ’ਤੇ ਦੋਵਾਂ ਭਰਾ ਦਾ ਕੁਝ ਪਤਾ ਨਹੀਂ ਲੱਗ ਰਿਹਾ ਸੀ। ਬੀਤੇ ਦਿਨ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਸ਼ਾਮ ਕਰੀਬ 6 ਵਜੇ ਮੰਡ ਚੌਧਰੀਵਾਲ ਦੇ ਨੇੜਿਓਂ ਢਿੱਲੋਂ ਭਰਾਵਾਂ ’ਚੋਂ ਇਕ ਭਰਾ ਦੀ ਲਾਸ਼ ਮਿਲਣ ਦੀ ਖ਼ਬਰ ਮਿਲੀ।

ਇਹ ਵੀ ਪੜ੍ਹੋ- ਬਿਜਲੀ ਚੋਰੀ ਕਰਨ ਵਾਲਿਆਂ ਖ਼ਿਲਾਫ਼ ਪਾਵਰਕਾਮ ਦੀ ਵੱਡੀ ਕਾਰਵਾਈ, ਸੰਭਲਣ ਦਾ ਵੀ ਨਾ ਦਿੱਤਾ ਮੌਕਾ

PunjabKesari

ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਬਬਨਦੀਪ ਸਿੰਘ ਅਤੇ ਥਾਣਾ ਤਲਵੰਡੀ ਚੌਧਰੀਆਂ ਦੇ ਐੱਸ. ਐੱਚ. ਓ. ਜਸਪਾਲ ਸਿੰਘ ਪੁਲਸ ਫੋਰਸ ਨਾਲ ਮੌਕੇ ’ਤੇ ਪੁੱਜੇ ਅਤੇ ਜਾਂਚ ਆਰੰਭ ਕੀਤੀ। ਲਾਸ਼ ਦੀ ਖ਼ਬਰ ਮਿਲਦਿਆਂ ਹੀ ਦੋਵੇਂ ਭਰਾਵਾਂ ਦੇ ਪਰਿਵਾਰਿਕ ਮੈਂਬਰ ਵੀ ਮੌਕੇ ’ਤੇ ਪੁੱਜ ਗਏ। ਪਿਤਾ ਅਤੇ ਦੋਸਤ ਨੇ ਬਰੇਸਲੇਟ ਅਤੇ ਜੁੱਤੀ ਤੋਂ ਲਾਸ਼ ਦੀ ਪਛਾਣ ਜਸ਼ਨਬੀਰ ਸਿੰਘ ਢਿੱਲੋਂ ਵਜੋਂ ਕੀਤੀ ਹੈ। 

ਪੀੜਤ ਪਰਿਵਾਰ ਨਾਲ ਹੋਵੇਗਾ ਇਨਸਾਫ਼: ਡੀ. ਐੱਸ. ਪੀ. ਸੁਲਤਾਨਪੁਰ ਲੋਧੀ
ਇਸ ਸੰਬੰਧੀ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਬਬਨਦੀਪ ਸਿੰਘ ਨੇ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦਾ ਭਰੋਸਾ ਦਿੱਤਾ ਹੈ। ਥਾਣਾ ਤਲਵੰਡੀ ਚੌਧਰੀਆਂ ਦੇ ਐੱਸ. ਐੱਚ. ਓ. ਜਸਪਾਲ ਸਿੰਘ ਨੇ ਮ੍ਰਿਤਕ ਜਸ਼ਨਬੀਰ ਸਿੰਘ ਢਿੱਲੋਂ ਦੇ ਪਿਤਾ ਜਤਿੰਦਰਪਾਲ ਸਿੰਘ ਅਤੇ ਦੋਸਤ ਮਾਨਵਦੀਪ ਸਿੰਘ ਦੇ ਬਿਆਨ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ’ਚ ਪੁਲਸ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ। ਦੋਸ਼ੀਆਂ ਨੂੰ ਕਿਸੇ ਵੀ ਕਿਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ- ਕਾਨਟਰੈਕਟ ਮੈਰਿਜ ਦੇ ਜਾਲ 'ਚ ਫਸੀ ਪੰਜਾਬ ਦੀ ਨੌਜਵਾਨ ਪੀੜ੍ਹੀ, ਖ਼ੁਦਕੁਸ਼ੀ ਤੱਕ ਪਹੁੰਚਾ ਰਹੀ ਵਿਦੇਸ਼ ਜਾਣ ਦੀ ਲਾਲਸਾ

ਪੀੜਤ ਪਰਿਵਾਰ ਦਾ ਦੋਸ਼: ‘ਆਪ’ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਨੇ ਸਾਡੀ ਬਾਂਹ ਨਹੀਂ ਫੜੀ
ਪੀੜਤ ਪਰਿਵਾਰ ਨੇ ਦੋਸ਼ ਲਾਇਆ ਕਿ ਪੰਜਾਬ ਪੁਲਸ ਦੀ ਘਟੀਆ ਕਾਰਗੁਜ਼ਾਰੀ ਕਾਰਨ ਉਨ੍ਹਾਂ ਦੇ ਘਰ ਦੇ ਚਿਰਾਗ ਖੋਹ ਚੁੱਕੇ ਹਨ, ਸਾਰੀਆਂ ਹੀ ਪਾਰਟੀਆਂ ਦੇ ਨੁਮਾਇੰਦੇ ਸਾਡਾ ਨਾਲ ਦੁੱਖ ਪ੍ਰਗਟ ਕਰ ਚੁੱਕੇ ਹਨ ਪਰ ‘ਆਪ’ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਸਾਡੀ ਕੋਈ ਬਾਂਹ ਨਹੀਂ ਫੜੀ। ਜਦ ਕਿ ਪੰਜਾਬ ਪੁਲਸ ਦੇ ਉੱਚ ਅਧਿਕਾਰੀ ਵੀ ਆਪਣੇ ਮੁਲਾਜ਼ਮਾਂ ਨੂੰ ਬਚਾਉਣ ਲਈ ਸਾਰਾ ਜ਼ੋਰ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਾਰਾ ਮਾਮਲਾ ਮੁੱਖ ਮੰਤਰੀ ਅਤੇ ਡੀ. ਜੀ. ਪੀ. ਸਾਹਿਬ ਦੇ ਧਿਆਨਹਿੱਤ ਹੈ ਫਿਰ ਵੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਮਾਮਲੇ ’ਚ ਪੁਲਸ ਮੁਲਾਜ਼ਮਾਂ ਦਾ ਨਾਂ ਆਉਣ ਕਰਕੇ ਮਾਮਲਾ ਲਟਕਾਇਆ ਜਾ ਰਿਹਾ ਹੈ। ਇਨਸਾਫ਼ ਨਾ ਮਿਲਦਾ ਹੋਇਆ ਵੇਖ ਕੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜਿਠੀਆ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਵਾਉਣ ਦਾ ਭਰੋਸਾ ਦਿੱਤਾ ਹੈ। ਪੀੜਤ ਪਰਿਵਾਰ ਨੇ ਕਿਹਾ ਕਿ ਸੀ ਜਿੰਨਾ ਚਿਰ ਐੱਸ. ਐੱਚ. ਓ. ਨਵਦੀਪ ਸਿੰਘ ਨੂੰ ਡਿਸਮਿਸ ਅਤੇ ਬਾਕੀ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਨਹੀਂ ਕੀਤਾ ਜਾਂਦਾ, ਓਨਾਂ ਚਿਰ ਉਹ ਚੁੱਪ ਨਹੀਂ ਬੈਠਣਗੇ।

ਇਹ ਵੀ ਪੜ੍ਹੋ- ਕਰਮਾਂ ਦੀ ਖੇਡ! ਚਾਹੁੰਦਿਆਂ ਵੀ ਦੁਬਈ ਤੋਂ ਪਰਤ ਨਾ ਸਕਿਆ ਨੌਜਵਾਨ, ਹੁਣ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News