ਵੱਡੀ ਖ਼ਬਰ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਖ਼ਿਲਾਫ਼ FIR ਦਰਜ, ਜਾਣੋ ਕਿਉਂ ਹੋਈ ਕਾਰਵਾਈ
Wednesday, Nov 05, 2025 - 11:00 AM (IST)
ਕਪੂਰਥਲਾ/ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਖ਼ਿਲਾਫ਼ ਦਿੱਤੇ ਗਏ ਬਿਆਨ 'ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਖ਼ਿਲਾਫ਼ ਕਪੂਰਥਲਾ ਥਾਣੇ 'ਚ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਪੁਲਸ ਵਲੋਂ ਐੱਸ. ਸੀ./ਐੱਸ. ਟੀ. ਐਕਟ ਤਹਿਤ ਰਾਜਾ ਵੜਿੰਗ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਐੱਫ. ਆਈ. ਆਰ. ਤੋਂ ਬਾਅਦ ਰਾਜਾ ਵੜਿੰਗ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦੇ 9 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ ਜਾਰੀ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
ਦੱਸਿਆ ਜਾ ਰਿਹਾ ਹੈ ਕਿ ਇਹ ਐੱਫ. ਆਈ. ਆਰ. ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਦੇ ਪੁੱਤਰ ਸਰਬਜੋਤ ਸਿੰਘ ਸਿੱਧੂ ਦੀ ਸ਼ਿਕਾਇਤ 'ਤੇ ਦਰਜ ਕੀਤੀ ਗਈ ਹੈ। ਰਾਜਾ ਵੜਿੰਗ ਦੇ ਬਿਆਨ ਮਗਰੋਂ ਧਾਰਮਿਕ ਜੱਥੇਬੰਦੀਆਂ ਵੀ ਲਗਾਤਾਰ ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੀਆਂ ਸਨ।
ਇਹ ਵੀ ਪੜ੍ਹੋ : ਪੰਜਾਬ : ਇਸ ਜ਼ਿਲ੍ਹੇ 'ਚ ਵਿਗੜਨ ਲੱਗੇ ਹਾਲਾਤ! ਸਿਹਤ ਵਿਭਾਗ ਚੌਕਸ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
ਜਾਣੋ ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਰਾਜਾ ਵੜਿੰਗ ਵਲੋਂ ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣ ਜਲਸੇ ਦੌਰਾਨ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਬਾਰੇ ਜਾਤੀਵਾਦ ਟਿੱਪਣੀਆਂ ਕੀਤੀਆਂ ਗਈਆਂ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਐੱਸ. ਸੀ. ਕਮਿਸ਼ਨ ਵਲੋਂ ਤਲਬ ਵੀ ਕੀਤਾ ਗਿਆ ਸੀ, ਹਾਲਾਂਕਿ ਰਾਜਾ ਵੜਿੰਗ ਵਲੋਂ ਇਸ ਸਾਰੇ ਮਾਮਲੇ 'ਤੇ ਮੁਆਫ਼ੀ ਮੰਗਦਿਆਂ ਆਪਣਾ ਸਪੱਸ਼ਟੀਕਰਨ ਦਿੱਤਾ ਗਿਆ ਸੀ। ਹੁਣ ਉਨ੍ਹਾਂ ਖ਼ਿਲਾਫ਼ ਕਪੂਰਥਲਾ ਪੁਲਸ ਥਾਣੇ 'ਚ ਐੱਫ. ਆਈ. ਆਰ. ਦਰਜ ਕੀਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
