ਭਦੌੜ ਤੋਂ ‘ਆਪ’ ਉਮੀਦਵਾਰ ਉੱਗੋਕੋ ਦੇ ਡਰਾਈਵਰ ’ਤੇ ਇਰਾਦਾ ਕਤਲ ਦਾ  ਮਾਮਲਾ ਦਰਜ (ਵੀਡੀਓ)

Tuesday, Feb 22, 2022 - 05:25 PM (IST)

ਭਦੌੜ ਤੋਂ ‘ਆਪ’ ਉਮੀਦਵਾਰ ਉੱਗੋਕੋ ਦੇ ਡਰਾਈਵਰ ’ਤੇ ਇਰਾਦਾ ਕਤਲ ਦਾ  ਮਾਮਲਾ ਦਰਜ (ਵੀਡੀਓ)

ਬਰਨਾਲਾ (ਬਿਊਰੋ) : ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉੱਗੋਕੋ ਦੇ ਡਰਾਈਵਰ ’ਤੇ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਚੋਣਾਂ ਵਾਲੇ ਦਿਨ ‘ਆਪ’ ਉਮੀਦਵਾਰ ਉੱਗੋਕੋ ’ਤੇ ਕਾਤਲਾਨਾ ਹਮਲਾ ਹੋਇਆ ਸੀ ਪਰ ਉਨ੍ਹਾਂ ਦੇ ਡਰਾਈਵਰ ’ਤੇ ਧਾਰਾ-307 ਤਹਿਤ ਇਰਾਦਾ ਕਤਲ ਦਾ ਮਾਮਲਾ ਦਰਜ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਿਨ੍ਹਾਂ ਕਾਂਗਰਸੀ ਆਗੂਆਂ ਵੱਲੋਂ ਹਮਲਾ ਕੀਤਾ ਗਿਆ ਸੀ, ਹੁਣ ਉਨ੍ਹਾਂ ਦੇ ਬਿਆਨਾਂ ਦੇ ਆਧਾਰ ’ਤੇ ਹੀ ਉੱਗੋਕੋ ਦੇ ਡਰਾਈਵਰ ਖ਼ਿਲਾਫ਼ ਧਾਰਾ 307 ਤਹਿਤ ਪਰਚਾ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਬਰਨਾਲਾ ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਭਰਜਾਈ ਦੀ ਮੌਤ ਤੇ ਨਨਾਣ ਗੰਭੀਰ ਜ਼ਖ਼ਮੀ

ਜ਼ਿਕਰਯੋਗ ਹੈ ਕਿ ਚੋਣਾਂ ਵਾਲੇ ਦਿਨ ਬਰਨਾਲਾ ਜ਼ਿਲ੍ਹੇ ਦੀ ਹਾਟ ਸੀਟ ਭਦੌੜ ’ਚ ਮੁੱਖ ਮੰਤਰੀ ਚਰਨਜੀਤ ਚੰਨੀ ਖ਼ਿਲਾਫ਼ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਗੱਡੀ ’ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ ਸੀ। ਇਸ ਹਮਲੇ ਦੌਰਾਨ ਗੱਡੀ ਦਾ ਸੈਂਟਰ ਲੌਕ ਟੁੱਟ ਗਿਆ ਸੀ। ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਨੇ ਦੱਸਿਆ ਸੀ ਕਿ ਉਹ ਭਦੌੜ ਹਲਕੇ ’ਚ ਪੋਲਿੰਗ ਬੂਥ ਦੀ ਚੈਕਿੰਗ ਕਰਕੇ ਵਾਪਸ ਪਰਤ ਰਿਹਾ ਸੀ ਤਾਂ ਇਸ ਦੌਰਾਨ ਰਸਤੇ ਵਿਚ ਹੀ ਕਾਂਗਰਸੀ ਆਗੂ ਦੇ ਪੁੱਤਰ ਅਤੇ ਉਸ ਦੇ ਦੋਸਤਾਂ ਨੇ ਉਸ ਦੀ ਗੱਡੀ ਨੂੰ ਘੇਰ ਲਿਆ ਅਤੇ ਉਸ ’ਤੇ ਹਮਲਾ ਕਰ ਦਿੱਤਾ। ‘ਆਪ’ ਉਮੀਦਵਾਰ ਨੇ ਦੱਸਿਆ ਸੀ ਕਿ ਇਸ ਦੌਰਾਨ ਉਹ ਕਿਸੇ ਤਰ੍ਹਾਂ ਉਥੋਂ ਆਪਣੀ ਜਾਨ ਬਚਾ ਕੇ ਭੱਜ ਨਿਕਲਿਆ।

 


author

Manoj

Content Editor

Related News