ਕਿਸਾਨ ਸ਼ੁਭਕਰਨ ਸਿੰਘ ਦੇ ਮਾਮਲੇ 'ਚ FIR ਦਰਜ, ਜਾਣੋ ਕੀ ਬੋਲੇ IG ਸੁਖਚੈਨ ਗਿੱਲ (ਵੀਡੀਓ)
Thursday, Feb 29, 2024 - 10:36 AM (IST)
ਚੰਡੀਗੜ੍ਹ : ਜ਼ਿਲ੍ਹਾ ਪਟਿਆਲਾ ਪੁਲਸ ਨੇ ਖਨੌਰੀ ਬਾਰਡਰ 'ਤੇ ਸ਼ਹੀਦ ਹੋਏ 21 ਸਾਲਾ ਕਿਸਾਨ ਸ਼ੁਭਕਰਨ ਸਿੰਘ ਦੇ ਮਾਮਲੇ 'ਚ ਪਾਤੜਾਂ 'ਚ ਧਾਰਾ-302 ਅਤੇ 114 ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਜ਼ੀਰੋ ਐੱਫ. ਆਈ. ਆਰ. ਦਰਜ ਕਰ ਲਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਆਈ. ਜੀ. ਸੁਖਚੈਨ ਗਿੱਲ ਨੇ ਦੱਸਿਆ ਕਿ ਸ਼ੁਭਕਰਨ ਸਿੰਘ ਦੇ ਮਾਮਲੇ 'ਚ ਕਾਨੂੰਨੀ ਮਾਹਿਰਾਂ ਤੋਂ ਸਲਾਹ ਲੈਣ ਮਗਰੋਂ ਜ਼ੀਰੋ ਐੱਫ. ਆਈ. ਆਰ. ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਚੰਗੀ ਖ਼ਬਰ, ਸੂਬਾ ਵਾਸੀਆਂ ਨੂੰ ਸਸਤੇ ਭਾਅ 'ਤੇ ਮਿਲੇਗੀ ਰੇਤਾ ਤੇ ਬੱਜਰੀ
ਇਸ ਕੇਸ ਦੀ ਅਗਲੇਰੀ ਤਫ਼ਤੀਸ਼ ਕਾਨੂੰਨ ਮੁਤਾਬਕ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਪਰਿਵਾਰ ਵਲੋਂ ਸ਼ੁਭਕਰਨ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਰਾਸ਼ੀ ਅਤੇ ਉਨ੍ਹਾਂ ਦੀ ਧੀ ਨੂੰ ਕਾਂਸਟੇਬਲ ਦੀ ਨੌਕਰੀ ਦਿੱਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਖਨੌਰੀ ਬਾਰਡਰ ’ਤੇ ਕਿਸਾਨ ਅੰਦੋਲਨ ਦੌਰਾਨ ਗੋਲੀ ਲੱਗਣ ਕਰਕੇ ਸ਼ਹੀਦ ਹੋਏ 21 ਸਾਲਾ ਕਿਸਾਨ ਸ਼ੁਭਕਰਨ ਦੀ ਮੌਤ ਦੇ ਮਾਮਲੇ ਵਿਚ ਪਾਤੜਾਂ ਥਾਣਾ ਪੁਲਸ ’ਚ ਜ਼ੀਰੋ ਐੱਫ. ਆਈ. ਆਰ. ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ : ਮਾਲਵੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੀ ਮਾਨ ਸਰਕਾਰ, ਬਜਟ 'ਚ ਹੋਵੇਗਾ ਐਲਾਨ
ਇਸ ਥਾਣੇ ਅਧੀਨ ਆਉਂਦੀ ਚੌਂਕੀ ਠਰੁਆ ਦੇ ਅਧਿਕਾਰ ਖੇਤਰ ਵਿਚ ਆਉਂਦੇ ਖਨੌਰੀ ਬਾਰਡਰ ਵਿਖੇ ਇਹ ਹਾਦਸਾ ਵਿਖਾਇਆ ਗਿਆ ਹੈ। ਇਸ ਤੋਂ ਬਾਅਦ ਪੁਲਸ ਨੇ ਅਣਜਾਣ ਵਿਅਕਤੀਆਂ ਅਤੇ ਪੁਲਸ ਅਧਿਕਾਰੀਆਂ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 302 ਅਤੇ 114 ਤਹਿਤ ਪਰਚਾ ਦਰਜ ਕਰ ਲਿਆ ਹੈ। ਪਰਚਾ ਦਰਜ ਕਰਨ ਤੋਂ ਪਹਿਲਾਂ ਪਟਿਆਲਾ ਅਤੇ ਬਠਿੰਡਾ ਦੇ ਐੱਸ. ਐੱਸ. ਪੀਜ਼ ਰਾਜਿੰਦਰਾ ਹਸਪਤਾਲ ਪੁੱਜੇ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8