ਪੰਜਾਬ ''ਚ ਮਸ਼ਹੂਰ ਕੰਪਨੀਆਂ ਦੇ ਡਾਇਰੈਕਟਰਾਂ ਖ਼ਿਲਾਫ਼ FIR ਦਰਜ, ਪੂਰਾ ਮਾਮਲਾ ਕਰੇਗਾ ਹੈਰਾਨ
Monday, Jan 27, 2025 - 03:07 PM (IST)
ਜਲੰਧਰ- ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਇਥੋਂ ਦੇ ਰਹਿਣ ਵਾਲੇ ਇਕ ਵਿਅਕਤੀ ਨਾਲ 1.09 ਕਰੋੜ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਠੱਗੀ ਮੋਹਾਲੀ ਦੀ ਲਵਲੀ ਪ੍ਰਮੋਟਰਜ਼ ਐਂਡ ਬਿਲਡਰਜ਼ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਅਤੇ ਡਾਇਰੈਕਟਰ, ਪਿਓ-ਪੁੱਤਰ ਵੱਲੋਂ ਕੀਤੀ ਗਈ ਹੈ। ਉਥੇ ਹੀ ਇਸ ਸਬੰਧੀ ਪੁਲਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਇਹ ਵੀ ਪੜ੍ਹੋ : ਜਲੰਧਰ 'ਚ ਗੁੰਡਾਗਰਦੀ, ਵਿਆਹ ਤੋਂ ਪਰਤ ਰਹੇ ਨੌਜਵਾਨ ਨੂੰ ਰਾਹ 'ਚ ਘੇਰਿਆ, ਫਿਰ ਘਰ ਆ ਕੇ ਕੀਤਾ...
ਕਰੋੜਾਂ ਦੀ ਠੱਗੀ ਦਾ ਸ਼ਿਕਾਰ ਹੋਇਆ ਉਮੇਸ਼ ਪੁਰੀ ਨੇ ਦੱਸਿਆ ਕਿ ਉਹ ਜਾਇਦਾਦ 'ਚ ਨਿਵੇਸ਼ ਕਰਨਾ ਚਾਹੁੰਦਾ ਸੀ, ਜਿਸ ਕਾਰਨ ਉਹ ਉਪਰੋਕਤ ਕੰਪਨੀਆਂ ਦੇ ਸੰਪਰਕ ਵਿੱਚ ਆਇਆ। ਜਿਨ੍ਹਾਂ ਦੇ ਦਫ਼ਤਰ ਐਰੋਸਿਟੀ, ਏਅਰਪੋਰਟ ਰੋਡ ਐੱਸ. ਏ. ਐੱਸ. ਵਿੱਚ ਸਥਿਤ ਹਨ। ਦੋਵਾਂ ਕੰਪਨੀਆਂ ਦੇ ਡਾਇਰੈਕਟਰ ਗੁਰਪ੍ਰੀਤ ਅਤੇ ਸੁਰਜੀਤ ਨੇ ਨੁਦ-ਲਾਂਡਰਾਂ ਰੋਡ 'ਤੇ ਪਿੰਡ ਨੋਗਿਆਰੀ ਵਿੱਚ ਸ਼ੋਅਰੂਮ ਉਦਯੋਗਿਕ ਪਲਾਟ ਅਤੇ ਰਿਹਾਇਸ਼ੀ ਪਲਾਟ ਦਾ ਪ੍ਰਾਜੈਕਟ ਸ਼ੁਰੂ ਕਰਨ ਬਾਰੇ ਗੱਲ ਕੀਤੀ ਅਤੇ ਸੋਸ਼ਲ ਮੀਡੀਆ ਸਮੇਤ ਹੋਰ ਥਾਵਾਂ 'ਤੇ ਇਸ਼ਤਿਹਾਰ ਵੀ ਦਿੱਤੇ ਸਨ।
ਇਹ ਵੀ ਪੜ੍ਹੋ : UK ਜਾ ਕੇ ਮੁੜ ਸੁਰਖੀਆਂ 'ਚ ਆਇਆ ਕੁੱਲ੍ਹੜ ਪਿੱਜ਼ਾ ਕੱਪਲ, ਇਕ ਹੋਰ ਵੀਡੀਓ ਆਈ ਸਾਹਮਣੇ
ਇਸੇ ਪ੍ਰਾਜੈਕਟ ਨੂੰ ਲੈ ਕੇ ਪੂਰੀ ਤਰ੍ਹਾਂ ਝਾਂਸੇ ਵਿੱਚ ਆ ਗਿਆ। ਉਕਤ ਪ੍ਰਾਜੈਕਟ ਵਿੱਚ ਨਿਵੇਸ਼ਕਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਸਭ ਤੋਂ ਵਧੀਆ ਬੁਨਿਆਦੀ ਢਾਂਚਾ ਅਤੇ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਇਸ ਪ੍ਰਾਜੈਕਟ ਤੋਂ ਬੇਹੱਦ ਲਾਭ ਹੋਵੇਗਾ। ਧੋਖਾਧੜੀ ਦਾ ਸ਼ਿਕਾਰ ਹੋਏ ਉਮੇਸ਼ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ 3 ਸ਼ੋਅਰੂਮ ਅਤੇ 1 ਰਿਹਾਇਸ਼ੀ ਪਲਾਟ ਖ਼ਰੀਦਣ ਦੀ ਇੱਛਾ ਜ਼ਾਹਰ ਕੀਤੀ, ਜਿਸ ਲਈ ਉਨ੍ਹਾਂ ਨੇ ਲਵਲੀ ਪ੍ਰਮੋਟਰਜ਼ ਐਂਡ ਬਿਲਡਰਜ਼ ਪ੍ਰਾਈਵੇਟ ਲਿਮਟਿਡ ਨੂੰ ਕੁੱਲ੍ਹ 1 ਕਰੋੜ 9 ਲੱਖ 25 ਹਜ਼ਾਰ ਰੁਪਏ ਦਿੱਤੇ। ਉਸ ਤੋਂ ਬਾਅਦ ਉਨ੍ਹਾਂ ਨੇ ਨਾ ਤਾਂ ਉਸ ਨੂੰ ਪਲਾਟ ਦਿੱਤਾ ਅਤੇ ਨਾ ਹੀ ਸ਼ੋਅਰੂਮ ਲੈ ਕੇ ਦਿੱਤਾ।
ਜਾਇਦਾਦ ਕਾਰੋਬਾਰੀ ਉਮੇਸ਼ ਪੁਰੀ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਕਾਰਨ ਕਮਿਸ਼ਨਰੇਟ ਪੁਲਸ ਦੇ ਥਾਣਾ ਡਿਵੀਜ਼ਨ ਨੰਬਰ-6 ਵਿੱਚ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਸ਼ਿਕਾਇਤ ਮਗਰੋਂ ਪੁਲਸ ਜਾਂਚ ਵਿੱਚ ਉਕਤ ਕੰਪਨੀਆਂ ਵਿਰੁੱਧ ਦੋਸ਼ ਸੱਚ ਪਾਏ ਗਏ, ਜਿਸ ਕਾਰਨ ਪੁਲਸ ਨੇ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਗੁਰਪ੍ਰੀਤ ਸਿੰਘ ਗਰੇਵਾਲ ਅਤੇ ਡਾਇਰੈਕਟਰ ਸੁਰਜੀਤ ਸਿੰਘ ਗਰੇਵਾਲ, ਵਾਸੀ ਫੇਜ਼ 3-ਬੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਮੋਹਾਲੀ ਵਿੱਚ ਆਈ. ਪੀ. ਸੀ. ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਥੇ ਹੀ ਪੁਲਸ ਵੱਲੋਂ ਮੁਲਜ਼ਮਾਂ ਨੂੰ ਨੋਟਿਸ ਵੀ ਜਾਰੀ ਕੀਤਾ ਜਾਵੇਗਾ ਅਤੇ ਜੇਕਰ ਉਹ ਜਾਂਚ ਵਿੱਚ ਸ਼ਾਮਲ ਨਹੀਂ ਹੁੰਦੇ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਅਗਲੇ 48 ਘੰਟੇ ਲਈ ਹੋ ਗਿਆ Alert, ਮੌਸਮ ਦੀ ਵੱਡੀ ਅਪਡੇਟ ਜਾਰੀ, ਪਵੇਗਾ ਮੀਂਹ ਤੇ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e