ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ''ਤੇ ਮਾਮਲਾ ਦਰਜ

Wednesday, Jul 05, 2017 - 01:00 PM (IST)

ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ''ਤੇ ਮਾਮਲਾ ਦਰਜ

ਤਰਨਤਾਰਨ - ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਸਰੀਰਕ ਸਬੰਧ ਬਣਾਉਣ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ ਜੁਰਮ 376, 120 ਬੀ ਆਈ. ਪੀ. ਸੀ. ਅਧੀਨ ਮਾਮਲਾ ਦਰਜ ਕੀਤਾ ਹੈ।  ਇਸ ਸਬੰਧੀ ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਲੜਕੀ ਨੇ ਦੱਸਿਆ ਕਿ 4 ਸਾਲ ਤੋਂ ਗਿਆਨ ਸਿੰਘ ਉਸ ਨੂੰ ਵਿਆਹ ਦਾ ਲਾਰਾ ਲਾ ਕੇ ਸਰੀਰਕ ਸਬੰਧ ਬਣਾ ਰਿਹਾ ਸੀ। ਇਸ 'ਚ ਉਸਦੇ ਪਰਿਵਾਰਕ ਵੀ ਸਹਿਮਤ ਸਨ ਜੋ ਬਾਅਦ 'ਚ ਮੁੱਕਰ ਗਏ। ਦੋਸ਼ੀ ਇਸ ਤੋਂ ਬਾਅਦ ਵੀ ਜ਼ਬਰਦਸਤੀ ਉਸ ਨਾਲ ਸਰੀਰਕ ਸਬੰਧ ਬਣਾਉਂਦਾ ਰਿਹਾ। ਤਫਤੀਸ਼ੀ ਅਫ਼ਸਰ ਸਨਮਦੀਪ ਕੌਰ ਨੇ ਦੱਸਿਆ ਕਿ ਇਸ ਸਬੰਧੀ ਗਿਆਨ ਸਿੰਘ ਪੁੱਤਰ ਸਤਨਾਮ ਸਿੰਘ, ਦਲਜੀਤ ਕੌਰ ਪਤਨੀ ਸਤਨਾਮ ਸਿੰਘ, ਹਰਪਾਲ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਸ਼ੇਖ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


Related News