ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲਿਆਂ ਖ਼ਿਲਾਫ਼ FIR ਦਰਜ

Thursday, Mar 28, 2024 - 11:36 AM (IST)

ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲਿਆਂ ਖ਼ਿਲਾਫ਼ FIR ਦਰਜ

ਜਲੰਧਰ (ਮਹੇਸ਼): ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਪੱਛਮੀ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਬੀਤੇ ਦਿਨੀਂ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਦੇ ਵਿਰੋਧ ਵਿਚ ਬਸਤੀ ਦਾਨਿਸ਼ਮੰਦਾ ਦੇ ਬਾਬੂ ਜਗਜੀਵਨ ਰਾਮ ਚੌਕ ਵਿਚ ‘ਆਪ’ ਵਰਕਰਾਂ ਵੱਲੋਂ ਧਰਨਾ ਦਿੱਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਦੀ ਰਿਹਾਇਸ਼ ਦਾ ਰਾਹ ਦੱਸਣ ਲਈ ਲਗਾਏ ਗਏ ਸਰਕਾਰੀ ਬੋਰਡ ਵੀ ਤੋੜ ਦਿੱਤੇ। ਇਸ ਖ਼ਿਲਾਫ਼ ਕਾਰਵਾਈ ਕਰਦਿਆਂ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 5 ਦੀ ਪੁਲਸ ਨੇ ਧਰਨੇ ਵਿਚ ਸ਼ਾਮਲ ਕਈ ਲੋਕਾਂ ਖ਼ਿਲਾਫ਼ FIR ਦਰਜ ਕਰ ਲਈ ਹੈ। ਦੂਜੇ ਪਾਸੇ ਪੁਲਸ ਵੀਡੀਓਗ੍ਰਾਫੀ ਕਰਵਾ ਕੇ ਲੁਟੇਰਿਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - CM ਮਾਨ ਨੂੰ ਪਹਿਲਾਂ ਹੀ ਸੀ ਸੁਸ਼ੀਲ ਰਿੰਕੂ ਦੇ ਭਾਜਪਾ 'ਚ ਜਾਣ ਦੀ ਭਿਣਕ!

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੁਲਸ ਨੇ ਦੱਸਿਆ ਹੈ ਕਿ ਪ੍ਰਦਰਸ਼ਨ ਵਿਚ ਸ਼ਾਮਲ ਕਈ ਲੋਕਾਂ ਖ਼ਿਲਾਫ਼ ਥਾਣਾ ਨੰਬਰ 5 ਵਿਚ ਧਾਰਾ 282 ਅਤੇ 447 ਤੋਂ ਇਲਾਵਾ ਪ੍ਰਾਪਰਟੀ ਡੈਮੇਜ ਐਕਟ ਦੇ ਤਹਿਤ FIR ਦਰਜ ਕਰ ਲਈ ਗਈ ਹੈ। ਇਸ ਤੋਂ ਪਹਿਲਾਂ ਸਿਟੀ ਪੁਲਸ ਨੇ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਦੇ ਘਰ ਅਤੇ ਦਫ਼ਤਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਸੀ। ਚੋਣ ਕਮਿਸ਼ਨ ਨੂੰ ਭਾਜਪਾ ਵੱਲੋਂ ਪਹਿਲਾਂ ਵੀ ਵਿਰੋਧ ਕੀਤੇ ਜਾਣ ਦੀ ਗੱਲ ਦੱਸ ਦਿੱਤੀ ਗਈ ਸੀ, ਜਿਸ ਕਾਰਨ ਚੋਣ ਅਧਿਕਾਰੀਆਂ ਨੇ ਮੌਕੇ 'ਤੇ ਵੀਡੀਓਗ੍ਰਾਫੀ ਕਰਵਾਈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News