ਖੇਤਾਂ 'ਚੋਂ ਨਾਜਾਇਜ਼ ਮਾਈਨਿੰਗ ਕਰਨ 'ਤੇ ਮਾਮਲਾ ਦਰਜ, ਮਾਈਨਿੰਗ ਅਫ਼ਸਰ ਨੇ ਦਿੱਤੀ ਸੀ ਸ਼ਿਕਾਇਤ

Monday, Aug 05, 2024 - 01:04 PM (IST)

ਲੁਧਿਆਣਾ (ਅਨਿਲ,ਸ਼ਿਵਮ): ਥਾਣਾ ਲਾਡੋਵਾਲ ਦੀ ਪੁਲਸ ਨੇ ਮਾਈਨਿੰਗ ਵਿਭਾਗ ਦੇ ਅਧਿਕਾਰੀ ਦੀ ਸ਼ਿਕਾਇਤ 'ਤੇ ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੀ ਦਿੱਲੀ ਵਰਗੇ ਹਾਦਸੇ ਦਾ ਖ਼ਤਰਾ! ਕਈ ਵਿਦਿਆਰਥੀਆਂ ਦੀ ਜ਼ਿੰਦਗੀ ਨਾਲ ਹੋ ਰਿਹੈ ਖਿਲਵਾੜ

ਜਾਂਚ ਅਧਿਕਾਰੀ ਥਾਣੇਦਾਰ ਦਲਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮਾਈਨਿੰਗ ਵਿਭਾਗ ਦੇ ਅਧਿਕਾਰੀ ਸ਼ੁਭਦੀਪ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਨ੍ਹਾਂ ਦੀ ਟੀਮ ਚੈਕਿੰਗ ਦੌਰਾਨ ਪਿੰਡ ਨੂਰਪੁਰ ਬੇਟ ਵਿਚ ਮੌਜੂਦ ਸੀ, ਜਿੱਥੇ ਖੇਤ ਵਿਚ ਨਾਜਾਇਜ਼ ਢੰਗ ਨਾਲ ਰੇਤਾ ਚੋਰੀ ਕੀਤੀ ਗਈ ਸੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News