ਫਾਇਰ ਕਰਨ ਦੇ ਦੋਸ਼ ''ਚ 6 ਖਿਲਾਫ ਮਾਮਲਾ ਦਰਜ
Friday, Dec 08, 2017 - 06:04 PM (IST)
ਤਰਨਤਾਰਨ (ਰਾਜੂ) - ਥਾਣਾ ਸਰਹੱਦੀ ਦੀ ਪੁਲਸ ਨੇ ਫਾਇਰ ਕਰਨ ਦੇ ਦੋਸ਼ 'ਚ 6 ਵਿਅਕਤੀਆਂ ਵਿਰੁੱਧ ਜੁਰਮ 336, 34- 27/54/59 ਅਧੀਨ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਮੁੱਦਈ ਅਮਰਜੀਤ ਸਿੰਘ ਪੁੱਤਰ ਭਗਵੰਤ ਸਿੰਘ ਵਾਸੀ ਸਰਹਾਲੀ ਕਲਾਂ ਨੇ ਆਪਣੇ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਮਿਤੀ 5 ਦਸੰਬਰ ਰਾਤ ਨੂੰ ਦੋਸ਼ੀ ਅਮਰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪੱਤੀ ਮਾਗੋਕੇ ਮਰਹਾਣਾ 5 ਅਣਪਛਾਤੇ ਵਿਅਕਤੀਆਂ ਨੂੰ ਨਾਲ ਲੈ ਕੇ ਮੇਰੇ ਗਲ ਪੈ ਗਿਆ ਅਤੇ ਮੇਰੇ 'ਤੇ ਹਵਾਈ ਫਾਇਰ ਕੀਤੇ। ਇਸ ਸਬੰਧੀ ਤਫਤੀਸ਼ੀ ਅਫਸਰ ਏ. ਐੱਸ. ਆਈ. ਬਲਬੀਰ ਸਿੰਘ ਨੇ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਹੈ।
