ਗੁਰਦਾਸਪੁਰ ਦੇ ਪਿੰਡ ਖੋਖਰ ’ਚ ਅੱਗ ਲੱਗਣ ਨਾਲ ਲੀਚੀ ਅਤੇ ਆਲੂ ਬੁਖਾਰੇ ਦੇ 200 ਪੌਦੇ ਸੜ ਕੇ ਹੋਏ ਸਵਾਹ

Monday, May 23, 2022 - 08:05 PM (IST)

ਗੁਰਦਾਸਪੁਰ ਦੇ ਪਿੰਡ ਖੋਖਰ ’ਚ ਅੱਗ ਲੱਗਣ ਨਾਲ ਲੀਚੀ ਅਤੇ ਆਲੂ ਬੁਖਾਰੇ ਦੇ 200 ਪੌਦੇ ਸੜ ਕੇ ਹੋਏ ਸਵਾਹ

ਗੁਰਦਾਸਪੁਰ (ਗੁਰਪ੍ਰੀਤ) - ਗੁਰਦਾਸਪੁਰ ਦੇ ਪਿੰਡ ਖੋਖਰ ਵਿੱਚ ਇੱਕ ਡਾਕਟਰ ਨੇ ਪਿੰਡ ਦੇ ਹੀ ਕਿਸਾਨ ’ਤੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਕਿਸਾਨ ਵੱਲੋਂ ਆਪਣੇ ਖੇਤਾਂ ਵਿੱਚ ਰਹਿੰਦ-ਖੂਹੰਦ ਨੂੰ ਅੱਗ ਲਗਾਈ ਸੀ। ਉਹ ਅੱਗ ਉਸਦੇ ਬਾਗ ਵਿੱਚ ਪਹੁੰਚ ਗਈ ਅਤੇ ਉਸਦੇ ਬਾਗ ਵਿੱਚ ਲੱਗੇ 200 ਦੇ ਕਰੀਬ ਫਲਦਾਰ ਪੌਦੇ ਸੜ ਕੇ ਸਵਾਹ ਹੋ ਗਏ। ਅੱਗ ਕਾਰਨ ਉਸਦਾ 4 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ, ਜਿਸ ਦੇ ਬਾਵਜੂਦ ਕਿਸਾਨ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ। ਬਾਗ ਦੇ ਮਲਿਕ ਨੇ ਮੰਗ ਕੀਤੀ ਕਿ ਕਿਸਾਨ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਬੀਮੇ ਦੇ ਪੈਸੇ ਲੈਣ ਦੀ ਖ਼ਾਤਰ ਪਤਨੀ ਨੇ ਬੇਰਹਿਮੀ ਨਾਲ ਕੀਤਾ ਪਤੀ ਦਾ ਕਤਲ

ਇਸ ਬਾਬਤ ਜਾਣਕਾਰੀ ਦਿੰਦੇ ਹੋਏ ਪੀੜਤ ਡਾਕਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪਿੰਡ ਖੋਖਰ ਵਿੱਚ ਲੀਚੀ ਅਤੇ ਆਲੂ ਬੁਖਾਰਾ ਦਾ ਬਾਗ ਹੈ। ਕੁਝ ਦਿਨ ਪਹਿਲਾਂ ਪਿੰਡ ਖੋਖਰ ਦੇ ਹੀ ਰਹਿਣ ਵਾਲੇ ਇੱਕ ਕਿਸਾਨ ਨੇ ਉਨ੍ਹਾਂ ਦੇ ਬਾਗ ਦੇ ਨੇੜੇ ਪੈਂਦੇ ਆਪਣੇ ਖੇਤ ਵਿੱਚ ਨਾੜ ਨੂੰ ਅੱਗ ਲਗਾਈ ਹੋਈ ਸੀ, ਜਿਸ ਦੀਆਂ ਲਪਟਾਂ ਨੇ ਉਨ੍ਹਾਂ ਦੇ ਬਾਗ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਉਨ੍ਹਾਂ ਦੇ ਬਾਗ ਵਿੱਚ ਲੱਗੇ ਲੀਚੀ ਅਤੇ ਆਲੂ ਬੁਖਾਰੇ ਦੇ 200 ਰੁੱਖ ਸੜ ਕੇ ਸਵਾਹ ਹੋ ਗਏ, ਜਿਸ ਕਾਰਨ ਉਸ ਦਾ ਕਰੀਬ 4 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।  

ਪੜ੍ਹੋ ਇਹ ਵੀ ਖ਼ਬਰ: ਭਿੱਖੀਵਿੰਡ ’ਚ ਸੁਨਿਆਰੇ ਨੂੰ ਅਗਵਾ ਕਰ ਬੇਰਹਿਮੀ ਨਾਲ ਕੀਤਾ ਕਤਲ, ਪਿੰਡ ਰੈਸ਼ੀਆਣਾ ਨੇੜਿਓ ਬਰਾਮਦ ਹੋਈ ਲਾਸ਼

ਉਸਨੇ ਦੱਸਿਆ ਕਿ ਉਹ ਮੁਕੇਰੀਆਂ ਵਿੱਚ ਆਪਣਾ ਕਲੀਨਿਕ ਚਲਾਉਂਦਾ ਹੈ ਅਤੇ ਬਾਗ ਠੇਕੇ ’ਤੇ ਪਠਾਨਕੋਟ ਨਿਵਾਸੀ ਰਾਮ ਪਾਲ ਨੂੰ ਦੇ ਰੱਖਿਆ ਹੈ। ਉਸਨੇ ਪਹਿਲਾਂ ਵੀ ਕਈ ਵਾਰ ਕਿਸਾਨ ਨੂੰ ਖੇਤ ਵਿੱਚ ਅੱਗ ਨਾ ਲਵਾਉਣ ਲਈ ਆਖਿਆ ਹੈ ਪਰ ਉਹ ਉਨ੍ਹਾਂ ਨਾਲ ਰੰਜਿਸ਼ ਰੱਖਦਾ ਹੈ। ਇਸ ਸਬੰਧੀ ਸ਼ਿਕਾਇਤ ਉਸ ਨੇ ਕਈ ਦਿਨ ਪਹਿਲਾਂ ਬਾਗਬਾਨੀ ਵਿਭਾਗ ਅਤੇ ਪੁਲਸ ਥਾਣਾ ਸਦਰ ਗੁਰਦਾਸਪੁਰ ਵਿੱਚ ਦਰਜ ਕਰਵਾਈ ਹੈ, ਜਿਸ ਦੇ ਬਾਵਜੂਦ ਕਿਸਾਨ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ। ਉਸ ਨੇ ਪੁਲਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਆਰੋਪੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। 

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ਵਿਖੇ ਪ੍ਰੇਮੀ ਜੋੜੇ ਨੇ ਕੀਤੀ ਖ਼ੁਦਕੁਸ਼ੀ, ਨੌਜਵਾਨ ਦਾ ਡੇਢ ਮਹੀਨਾ ਪਹਿਲਾਂ ਹੋਇਆ ਸੀ ਵਿਆਹ

ਇਸ ਮਾਮਲੇ ਨੂੰ ਲੈ ਕੇ ਜਦੋਂ ਥਾਨਾ ਸਦਰ ਦੇ ਐੱਸ.ਐੱਚ.ਓ. ਅਮਨਦੀਪ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਘਟਨਾ ਥਾਂ ਦਾ ਜਾਇਜਾ ਲੈਣ ਜਾ ਰਹੀ ਹੈ। ਜਲਦ ਹੀ ਮਾਮਲੇ ਦੀ ਜਾਂਚ ਤੋਂ ਬਾਅਦ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਜਾਵੇਗਾ।


author

rajwinder kaur

Content Editor

Related News