ਵੀਰਵਾਰ ਵਾਲੇ ਦਿਨ ਪੀਰਾਂ ਦੀ ਜਗ੍ਹਾ 'ਤੇ ਵਾਪਰਿਆ ਵੱਡਾ ਹਾਦਸਾ, ਬੇਹੱਦ ਭਿਆਨਕ ਬਣੇ ਹਾਲਾਤ
Thursday, Apr 16, 2026 - 01:09 PM (IST)
ਅੰਮ੍ਰਿਤਸਰ : ਅੰਮ੍ਰਿਤਸਰ ਦੇ ਹਲਕਾ ਅਜਨਾਲਾ ਸ਼ਹਿਰ ਅੰਦਰ ਫਤਿਹਗੜ੍ਹ ਚੂੜੀਆਂ ਰੋਡ ਨੇੜੇ ਇਕ ਪੀਰਾਂ ਦੀ ਜਗ੍ਹਾ 'ਤੇ ਚਿਰਾਗ ਨਾਲ ਅੱਗ ਲੱਗਣ ਕਰਕੇ ਸਾਰੀ ਜਗ੍ਹਾ ਅਤੇ ਘਰ ਸੜ ਕੇ ਸੁਆਹ ਹੋ ਗਿਆ ਜਿਸ ਦੌਰਾਨ ਦੋ ਗੱਡੀਆਂ ਸਮੇਤ ਹੋਰ ਪਿਆ ਕੀਮਤੀ ਸਮਾਨ ਵੀ ਸੜ ਕੇ ਸੁਆਹ ਹੋ ਗਿਆ। ਇਸ ਦੌਰਾਨ ਪਰਿਵਾਰ ਨੇ ਕਿਹਾ ਕਿ ਘਰ ਦੀ ਬਿਲਡਿੰਗ ਸਾਰੀ ਸੜ ਕੇ ਸੁਆਹ ਹੋ ਗਈ ਹੈ। ਉੱਥੇ ਹੀ ਦੋ ਗੱਡੀਆਂ ਸਮੇਤ ਹੋਰ ਕੀਮਤੀ ਸਮਾਨ ਦੇ ਸੜਨ ਨਾਲ ਲਗਭਗ 50 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਮੌਕੇ ਪੀੜਤ ਪਰਿਵਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਘਰ ਅੰਦਰ ਪੀਰਾਂ ਦੀ ਜਗ੍ਹਾ ਹੈ, ਜਿੱਥੇ ਚਿਰਾਗ ਕੀਤਾ ਗਿਆ ਸੀ ਅਤੇ ਚਿਰਾਗ ਨਾਲ ਹੀ ਅੱਗ ਲੱਗਣ ਕਰਕੇ ਕਾਫੀ ਜ਼ਿਆਦਾ ਨੁਕਸਾਨ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਘਰ ਦੀ ਪੂਰੀ ਬਿਲਡਿੰਗ ਖਤਮ ਹੋ ਚੁੱਕੀ ਹੈ। ਘਰ ਵਿਚ ਖੜੀਆਂ ਦੋ ਗੱਡੀਆਂ ਵੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਲਗਭਗ 50 ਲੱਖ ਰੁਪਏ ਦਾ ਨੁਕਸਾਨ ਹੋ ਚੁੱਕਿਆ ਹੈ।
ਇਹ ਵੀ ਪੜ੍ਹੋ : ਬਰਨਾਲਾ ਦੇ ਤਿੰਨ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸ਼ਹਿਰ 'ਚ ਦਹਿਸ਼ਤ ਦਾ ਮਾਹੌਲ

ਕੀ ਕਹਿਣਾ ਹੈ ਪੁਲਸ ਦਾ
ਪੁਲਸ ਅਧਿਕਾਰੀ ਬਲਦੇਵ ਰਾਜ ਨੇ ਦੱਸਿਆ ਕਿ ਕ੍ਰਿਸ਼ਨ ਲਾਲ ਨਾਮ ਦੇ ਵਿਅਕਤੀ ਦੀ ਅਜਨਾਲਾ ਵਿਚ ਦੁਕਾਨ ਹੈ ਜਿਨ੍ਹਾਂ ਦਾ ਕਾਫੀ ਕੰਮ ਹੈ ਤੇ ਉਨ੍ਹਾਂ ਦੇ ਘਰ ਵਿਚ ਇਹ ਪੀਰਾਂ ਦੀ ਜਗ੍ਹਾ ਹੈ, ਜਿੱਥੇ ਅੱਗ ਲੱਗਣ ਕਰਕੇ ਕਾਫੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਕ ਮੁਤਾਬਕ ਅੱਗ ਜਗ੍ਹਾ ਤੇ ਬਾਲੇ ਹੋਏ ਚਿਰਾਗ ਕਾਰਨ ਹੀ ਲੱਗੀ ਹੈ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ਨੂੰ ਮਿਲ ਸਕਦੀ ਹੈ ਵੱਡੀ ਰਾਹਤ, ਕਿਸੇ ਵੇਲੇ ਵੀ ਹੋ ਸਕਦੈ ਐਲਾਨ
