ਫਗਵਾੜਾ : ਐਕਸਿਸ ਬੈਂਕ 'ਚ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਸੜ ਕੇ ਸੁਆਹ

Saturday, Jun 18, 2022 - 07:55 PM (IST)

ਫਗਵਾੜਾ : ਐਕਸਿਸ ਬੈਂਕ 'ਚ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਸੜ ਕੇ ਸੁਆਹ

ਫਗਵਾੜਾ (ਸੁਨੀਲ ਮਹਾਜਨ, ਜਲੋਟਾ) : ਫਗਵਾੜਾ ਦੇ ਦਰਵੇਸ਼ ਪਿੰਡ ਦੇ ਐਕਸਿਸ ਬੈਂਕ 'ਚ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਮੌਕੇ 'ਤੇ ਹੀ ਬੈਂਕ ਮੈਨੇਜਰ ਨੇ ਇਸ ਦੀ ਜਾਣਕਾਰੀ ਪੁਲਸ ਅਧਿਕਾਰੀ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਦਿੱਤੀ। ਮੌਕੇ 'ਤੇ ਆਏ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਸਖਤ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।

ਇਹ ਵੀ ਪੜ੍ਹੋ : ਅਗਨੀਪਥ ਯੋਜਨਾ ਦਾ ਪੰਜਾਬ 'ਚ ਵੀ ਵਿਰੋਧ, ਪਟਿਆਲਾ ਦੇ ਰੇਲਵੇ ਸਟੇਸ਼ਨ 'ਤੇ ਵਾਧੂ ਫੋਰਸ ਤਾਇਨਾਤ

PunjabKesari

ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਦਰਵੇਸ਼ ਪਿੰਡ ਸਥਿਤ ਐਕਸਿਸ ਬੈਂਕ 'ਚ ਅੱਗ ਲੱਗ ਗਈ ਹੈ। ਮੌਕੇ 'ਤੇ ਹੀ ਉਨ੍ਹਾਂ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ ਪਰ ਇਸ ਅੱਗ ਵਿੱਚ ਬੈਂਕ 'ਚ ਪਿਆ ਸਾਰਾ ਫਰਨੀਚਰ, ਕੰਪਿਊਟਰ, ਫਰਿੱਜ ਤੇ ਬੈਟਰੀਆਂ ਸੜ ਕੇ ਸੁਆਹ ਹੋ ਗਈਆਂ ਹਨ। ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਮੌਕੇ 'ਤੇ ਪੁਲਸ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਵੱਲੋਂ ਹੋਏ ਨੁਕਸਾਨ ਦੀ ਜਾਂਚ-ਪੜਤਾਲ ਕੀਤੀ ਜਾ ਰਹੀ ਹੈ। ਗਨੀਮਤ ਇਹ ਰਹੀ ਕਿ ਇਸ ਅੱਗ ਨਾਲ ਕਿਸੇ ਨੂੰ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਇਹ ਵੀ ਪੜ੍ਹੋ : ਗੈਂਗਸਟਰ ਗੋਲਡੀ ਬਰਾੜ ਦੇ ਨਾਂ 'ਤੇ ਮੰਗੀ 5 ਲੱਖ ਦੀ ਫਿਰੌਤੀ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News