ਇਲੈਕਟ੍ਰੋਨਿਕਸ ਸਾਮਾਨ ਦੇ ਗੋਦਾਮ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ

Friday, Apr 09, 2021 - 02:14 AM (IST)

ਇਲੈਕਟ੍ਰੋਨਿਕਸ ਸਾਮਾਨ ਦੇ ਗੋਦਾਮ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ

ਜ਼ੀਰਕਪੁਰ,(ਮੇਸ਼ੀ)- ਜ਼ੀਰਕਪੁਰ ਦੇ ਪਿੰਡ ਨਾਭਾ ਸਾਹਿਬ ਵਿਖੇ ਬਿਜਲੀ ਦੇ ਸਾਮਾਨ ਵਾਲੇ ਗੋਦਾਮ ਵਿਚ ਅਚਾਨਕ ਭਿਆਨਕ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਜਾਣਕਾਰੀ ਅਨੁਸਾਰ ਪਿੰਡ ਵਾਸੀਆਂ ਨੇ ਦੱਸਿਆ ਕਿ ਰਾਤ 9:40 ਵਜੇ ਰਾਹਗੀਰਾਂ ਨੇ ਗੋਦਾਮ ਵਿਚੋਂ ਧੂੰਆਂ ਨਿਕਲਦਾ ਵੇਖਿਆ ਤਾਂ ਗੋਦਾਮ ਮਾਲਕ ਨੂੰ ਸੂਚਨਾ ਦਿੱਤੀ ਤਾਂ ਮੌਕੇ ’ਤੇ ਪੁੱਜੇ ਮਾਲਕ ਨੇ ਜਦੋਂ ਸ਼ਟਰ ਚੁੱਕਿਆ ਤਾਂ ਅੰਦਰ ਅੱਗ ਦੇ ਭਾਂਬੜ ਮੱਚ ਰਹੇ ਸਨ, ਜਿਸ ਵਿਚ ਪਿਆ ਲੱਖਾਂ ਰੁਪਏ ਦਾ ਇਲੈਕਟ੍ਰੋਨਿਕਸ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ ।
ਮੌਕੇ ’ਤੇ ਹੀ ਮੌਜ਼ੂਦ ਪਿੰਡ ਵਾਸੀਆਂ ਨੇ ਪਾਣੀ ਦੀਆਂ ਵਾਛੜਾਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਨਾਕਾਮ ਰਹਿਣ ਮਗਰੋਂ ਉਨ੍ਹਾਂ ਨੇ ਪੁਲਸ ਅਤੇ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਨੂੰ ਸੂਚਿਤ ਕੀਤਾ, ਜਿਨ੍ਹਾਂ ਨੇ ਪਹੁੰਚ ਕੇ ਅੱਗ ’ਤੇ ਕਾਬੂ ਪਾਉਣ ਦੀ ਪੂਰੀ ਕੋਸ਼ਿਸ਼ ਕੀਤੀ।


author

Bharat Thapa

Content Editor

Related News