ਸ਼ਾਰਟ-ਸਰਕਟ ਕਾਰਨ ਘਰ ''ਚ ਲੱਗੀ ਅੱਗ

Tuesday, Jun 20, 2017 - 01:33 AM (IST)

ਸ੍ਰੀ ਮੁਕਤਸਰ ਸਾਹਿਬ,   (ਪਵਨ)- ਬਿਜਲੀ ਦੇ ਸ਼ਾਰਟ-ਸਰਕਟ ਕਰ ਕੇ ਇਕ ਘਰ 'ਚ ਲੱਗੀ ਅੱਗ ਕਾਰਨ ਘਰੇਲੂ ਸਾਮਾਨ ਸੜ ਕੇ ਸੁਆਹ ਹੋ ਗਿਆ। 
ਜਾਣਕਾਰੀ ਦਿੰਦਿਆਂ ਕੋਟਕਪੂਰਾ ਰੋਡ ਸਥਿਤ ਸ੍ਰੀ ਗੁਰੂ ਅੰਗਦ ਨਗਰ ਗਲੀ ਨੰਬਰ 13 ਨਿਵਾਸੀ ਪੰਡਤ ਉਮੇਸ਼ ਕੁਮਾਰ ਪੁੱਤਰ ਬਾਬੂ ਰਾਮ ਨੇ ਦੱਸਿਆ ਕਿ ਉਨ੍ਹਾਂ ਦਾ ਸਾਰਾ ਪਰਿਵਾਰ ਬਠਿੰਡਾ ਰੋਡ ਸਥਿਤ ਆਪਣੇ ਦੂਜੇ ਘਰ ਗਿਆ ਹੋਇਆ ਸੀ। ਸਵੇਰੇ ਗੁਆਂਢੀਆਂ ਦਾ ਫੋਨ ਆਇਆ ਕਿ ਤੁਹਾਡੇ ਘਰ 'ਚੋਂ ਧੂੰਆਂ ਨਿਕਲ ਰਿਹਾ ਹੈ, ਜਦੋਂ ਉਨ੍ਹਾਂ ਆ ਕੇ ਘਰ ਦਾ ਦਰਵਾਜ਼ਾ ਖੋਲ੍ਹਿਆ ਤਾਂ ਅੱਗ ਨੇ ਪੂਰੇ ਘਰ ਨੂੰ ਆਪਣੀ ਲਪੇਟ ਵਿਚ ਲਿਆ ਹੋਇਆ ਸੀ। ਉਨ੍ਹਾਂ ਤੁਰੰਤ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ। ਮੌਕੇ 'ਤੇ ਪਹੁੰਚੇ ਫਾਇਰਮੈਨਾਂ ਨੇ ਲੋਕਾਂ ਦੀ ਮਦਦ ਨਾਲ ਬੜੀ ਮੁਸ਼ਕਲ ਅੱਗ 'ਤੇ ਕਾਬੂ ਪਾਇਆ ਪਰ ਉਦੋਂ ਤੱਕ ਘਰ ਦਾ ਕਾਫੀ ਸਾਮਾਨ ਸੜ ਚੁੱਕਾ ਸੀ। 
ਮਕਾਨ ਮਾਲਕ ਉਮੇਸ਼ ਕੁਮਾਰ ਨੇ ਦੱਸਿਆ ਕਿ ਅੱਗ ਲੱਗਣ ਕਾਰਨ 1 ਲੱਖ ਰੁਪਏ ਤੋਂ ਜ਼ਿਆਦਾ ਦਾ ਨੁਕਸਾਨ ਹੋਇਆ ਹੈ।  


Related News