ਦੀਨਾਨਗਰ ਵਿਖੇ ਫਰਨੀਚਰ ਹਾਊਸ ਦੀ ਵਰਕਸ਼ਾਪ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ
Wednesday, Oct 02, 2024 - 03:17 PM (IST)
ਦੀਨਾਨਗਰ (ਹਰਜਿੰਦਰ ਗੋਰਾਇਆ) - ਦੀਨਾਨਗਰ ਵਿਖੇ ਸਥਿਤ ਇੱਕ ਫਰਨੀਚਰ ਹਾਊਸ ਦੀ ਸ਼ਿਵਮ ਕਾਲੋਨੀ ਵਿੱਚ ਸਥਿਤ ਵਰਕਸ਼ਾਪ ਵਿੱਚ ਅਚਾਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਦੀਨਾਨਗਰ ਦੀ ਸ਼ਿਵਮ ਕਾਲੋਨੀ ਵਿੱਚ ਸਥਿਤ ਇੱਕ ਵਰਕਸ਼ਾਪ ਅੰਦਰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਵਰਕਸ਼ਾਪ ਦੇ ਅੰਦਰ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।
ਇਹ ਵੀ ਪੜ੍ਹੋ - ਸੱਪਾਂ ਦਾ ਘਰ ਬਣੀ ਪੰਜਾਬ ਦੀ ਇਹ ਤਹਿਸੀਲ, ਮੰਜ਼ਰ ਦੇਖ ਹੈਰਾਨ ਰਹਿ ਗਏ ਲੋਕ
ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਦੀਨਾਨਗਰ ਪੁਲਸ ਮੌਕੇ 'ਤੇ ਪਹੁੰਚ ਗਈ, ਜਿਸ ਨੇ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਦੀ ਗੱਡੀ ਵੱਲੋਂ ਅੱਗ 'ਤੇ ਕਾਬੂ ਪਾਉਣ ਲਈ ਜਹਿਦੋ ਜ਼ਹਿਦ ਕੀਤੀ ਜਾ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਅੱਗ ਪੂਰੇ ਜ਼ੋਰਾਂ ਨਾਲ ਜਾਰੀ ਸੀ। ਦੂਜੇ ਪਾਸੇ ਜਾਨੀ ਨੁਕਸਾਨ ਤੋਂ ਬਚਾਅ ਹੈ ਪਰ ਅੰਦਰ ਪਿਆ ਸਾਮਾਨ ਪੂਰੀ ਤਰ੍ਹਾਂ ਨਾਲ ਸੜ ਗਿਆ। ਇਸ ਹਾਦਸੇ ਵਿਚ ਲੱਖਾਂ ਦਾ ਨੁਕਸਾਨ ਹੋਣ ਦਾ ਖਦਸ਼ਾ ਜਿਤਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ - ਭਿਆਨਕ ਹਾਦਸੇ 4 ਦੋਸਤਾਂ ਦੀ ਇਕੱਠਿਆਂ ਮੌਤ, ਪਲਟੀਆਂ ਖਾਂਦੀ ਕਾਰ ਦੇ ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8