ਨਵਾਂਸ਼ਹਿਰ ''ਚ ਤਿੰਨ ਦੁਕਾਨਾਂ ਨੂੰ ਲੱਗੀ ਅੱਗ
Friday, Oct 06, 2017 - 03:16 AM (IST)

ਨਵਾਂਸ਼ਹਿਰ— ਨਵਾਂਸ਼ਹਿਰ 'ਚ ਵੀਰਵਾਰ ਨੂੰ ਦੇਰ ਰਾਤ ਤਿੰਨ ਦੁਕਾਨਾਂ ਨੂੰ ਅੱਗ ਲੱਗਣ ਦੀ ਖਬਰ ਮਿਲੀ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ ਨਵਾਂਸ਼ਹਿਰ 'ਚ ਇਕ ਕੱਪੜੇ ਦੀ ਦੁਕਾਨ, ਮੋਬਾਇਲ ਦੀ ਦੁਕਾਨ ਤੇ ਇਕ ਜੂਸ ਬਾਰ ਦੀ ਦੁਕਾਨ ਨੂੰ ਅੱਗ ਲੱਗ ਗਈ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਕਾਫੀ ਲੋਕ ਮੌਕੇ 'ਤੇ ਪਹੁੰਚੇ ਤੇ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ। ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ 'ਤੇ ਕਾਬੂ ਪਾਇਆ। ਇਸ ਹਾਦਸੇ 'ਚ ਜੂਸ ਬਾਰ ਦੀ ਦੁਕਾਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਪੁਲਸ ਨੂੰ ਇਸ ਦੀ ਸੂਚਨਾ ਦੇ ਦਿੱਤੀ ਗਈ ਹੈ।