ਲੁਧਿਆਣਾ ਨੂੰ ਸੈਨੇਟਾਈਜ਼ ਕਰਨ ਲਈ ਫਾਇਰ ਬ੍ਰਿਗੇਡ ਨੇ ਸਾਂਭੀ ਕਮਾਨ
Saturday, Apr 04, 2020 - 04:40 PM (IST)
ਲੁਧਿਆਣਾ (ਨਰਿੰਦਰ) : ਪੰਜਾਬ 'ਚ ਜਿੱਥੇ ਕੋਰੋਨਾ ਵਾਇਰਸ ਨੂੰ ਲੈ ਕੇ ਲਗਾਤਾਰ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ, ਉੱਥੇ ਹੀ ਲੁਧਿਆਣਾ 'ਚ ਵੀ 5 ਕੋਰੋਨਾ ਪੀੜਤ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਸ ਨੂੰ ਮੁੱਖ ਰੱਖਦਿਆਂ ਲੁਧਿਆਣਾ ਦੀਆਂ ਸੜਕਾਂ ਅਤੇ ਸ਼ਹਿਰ ਨੂੰ ਸੈਨੀਟਾਈਜ਼ ਕਰਨ ਲਈ ਹੁਣ ਫਾਇਰ ਬ੍ਰਿਗੇਡ ਨੇ ਕਮਾਨ ਸੰਭਾਲ ਲਈ ਹੈ।
ਫਾਇਰ ਬ੍ਰਿਗੇਡ ਵਲੋਂ ਵਿਸ਼ੇਸ਼ ਕਿਸਮ ਦਾ ਕੈਮੀਕਲ ਸੜਕਾਂ 'ਤੇ ਛਿੜਕਿਆ ਜਾ ਰਿਹਾ ਹੈ ਤਾਂ ਜੋ ਵਾਇਰਸ ਦੇ ਜੀਵਾਣੂ ਖਤਮ ਕੀਤੇ ਜਾ ਸਕਣ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਇਰ ਬ੍ਰਿਗੇਡ ਦੇ ਅਧਿਕਾਰੀ ਆਤਿਸ਼ ਰਾਏ ਨੇ ਦੱਸਿਆ ਕਿ 8-10 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਸ਼ਹਿਰ ਦੀਆਂ ਸੜਕਾਂ ਨੂੰ ਸੈਨੇਟਾਈਜ਼ ਕਰਨ ਲਈ ਲਾਈਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਵਿਸ਼ੇਸ਼ ਕਿਸਮ ਦਾ ਕੈਮੀਕਲ ਉਨ੍ਹਾਂ ਵੱਲੋਂ ਸੈਨੇਟਾਈਜ਼ ਕਰਨ ਲਈ ਵਰਤਿਆ ਜਾ ਰਿਹਾ ਹੈ ਅਤੇ ਲੁਧਿਆਣਾ ਵੱਡਾ ਸ਼ਹਿਰ ਹੋਣ ਕਰਕੇ ਇਸ ਨੂੰ ਸੈਨੇਟਾਈਜ਼ ਕਰਨ ਲਈ 5-6 ਦਿਨ ਦਾ ਸਮਾਂ ਲੱਗ ਜਾਵੇਗਾ।