ਕੈਮੀਕਲ ਫੈਕਟਰੀ ''ਚ ਲੱਗੀ ਭਿਆਨਕ ਅੱਗ, ਆਸਮਾਨ ਨੂੰ ਛੂਹੀਆਂ ਲਪਟਾਂ, ਕਈ ਕਿਲੋਮੀਟਰ ਤੱਕ ਫੈਲਿਆ ਧੂੰਆ

Monday, Apr 08, 2024 - 09:23 PM (IST)

ਕੈਮੀਕਲ ਫੈਕਟਰੀ ''ਚ ਲੱਗੀ ਭਿਆਨਕ ਅੱਗ, ਆਸਮਾਨ ਨੂੰ ਛੂਹੀਆਂ ਲਪਟਾਂ, ਕਈ ਕਿਲੋਮੀਟਰ ਤੱਕ ਫੈਲਿਆ ਧੂੰਆ

ਡੇਰਾਬੱਸੀ (ਅਨਿਲ) : ਡੇਰਾਬੱਸੀ ਇਲਾਕੇ ਦੇ ਪਿੰਡ ਬੇਹੜਾ ਰੋਡ ’ਤੇ ਸਥਿਤ ਮੱਗੂ ਕੈਮੀਕਲ ਫੈਕਟਰੀ ’ਚ ਸੋਮਵਾਰ ਦੁਪਹਿਰ ਭਿਆਨਕ ਅੱਗ ਲੱਗਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਹਾਦਸੇ ਦੇ ਕੁਝ ਹੀ ਸਮੇਂ 'ਚ ਅੱਗ ਨੇ ਭਿਆਨਕ ਰੂਪ ਧਾਰ ਲਿਆ ਤੇ ਪੂਰੇ ਅਦਾਰੇ ਨੂੰ ਲਪੇਟ ’ਚ ਲੈ ਲਿਆ। ਸੂਚਨਾ ਮਿਲਣ 'ਤੇ ਡੇਰਾਬੱਸੀ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ। ਕੈਮੀਕਲ ਨੂੰ ਅੱਗ ਲੱਗਣ ਕਾਰਣ ਧੂੰਆਂ ਕਈ ਕਿਲੋਮੀਟਰ ਤੱਕ ਫੈਲ ਗਿਆ। 

ਫਿਲਹਾਲ ਹਾਦਸੇ 'ਚ ਕੋਈ ਜਾਨੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਮਿਲੀ ਹੈ। ਖ਼ਬਰ ਲਿਖੇ ਜਾਣ ਤੱਕ ਫਾਇਰ ਅਫ਼ਸਰ ਜਸਵੰਤ ਸਿੰਘ ਦੀ ਅਗਵਾਈ ਹੇਠ ਦੱਪਰ, ਜ਼ੀਰਕਪੁਰ, ਚੰਡੀਗੜ੍ਹ ਤੋਂ ਆਈਆਂ ਕਰੀਬ 15 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ 80 ਫੀਸਦੀ ਅੱਗ ’ਤੇ ਕਾਬੂ ਪਾ ਲਿਆ ਗਿਆ। ਫੈਕਟਰੀ ’ਚ ਖੇਤਾਂ ਲਈ ਵਰਤੇ ਜਾਣ ਵਾਲੇ ਕੀਟਨਾਸ਼ਕਾਂ ਨੂੰ ਕੈਮੀਕਲ ਦੀ ਰੀਸਾਈਕਲ ਕਰ ਕੇ ਤਿਆਰ ਕੀਤਾ ਜਾਂਦਾ ਹੈ। ਦੁਪਹਿਰ 3 ਵਜੇ ਦੇ ਕਰੀਬ ਕਾਲਾ ਗੁਬਾਰਾ ਅਸਮਾਨ ’ਚ ਬਣ ਗਿਆ। ਉਸ ਸਮੇਂ ਸਾਰੇ ਮਜ਼ਦੂਰ ਬਾਹਰ ਆ ਗਏ। 

ਇਹ ਵੀ ਪੜ੍ਹੋ- ਗੈਂਗਸਟਰ ਗੋਲਡੀ ਬਰਾੜ ਨੇ ਹੁਣ ਰੂਸ 'ਚ ਖੇਡੀ ਖੂਨੀ ਖੇਡ, ਭੂਪੀ ਰਾਣਾ ਗੈਂਗ ਦੇ ਮੈਂਬਰ ਦਾ ਸਿਰ ਵੱਢ ਕੇ ਕਰਵਾਇਆ ਕਤਲ

ਅੱਗ ਲੱਗਣ ਦਾ ਕਾਰਣ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਧੂੰਅੇ ਕਾਰਣ ਆਸਪਾਸ ਦੇ ਲੋਕਾਂ ਨੂੰ ਸਾਹ ਲੈਣ ’ਚ ਤਕਲੀਫ਼ ਹੋਈ। ਅੱਗ ਲੱਗਣ ਨਾਲ ਫੈਕਟਰੀ ਸੜ ਕੇ ਸੁਆਹ ਹੋ ਗਈ, ਜਿਸ ਕਾਰਣ ਮਾਲਕਾਂ ਦਾ ਕਰੋੜਾਂ ਦਾ ਨੁਕਸਾਨ ਹੋਇਆ। ਵਰਣਨਯੋਗ ਹੈ ਕਿ ਕੁਝ ਸਾਲ ਪਹਿਲਾਂ ਵੀ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ ਸੀ, ਜਿਸ ਕਾਰਣ ਮਜ਼ਦੂਰ ਦੀ ਮੌਤ ਹੋ ਗਈ ਸੀ ਅਤੇ ਕੁਝ ਜ਼ਖਮੀ ਹੋਏ ਸਨ। ਏ.ਡੀ.ਸੀ. ਵਿਰਾਜ ਨੇ ਕਿਹਾ ਕਿ ਹਾਦਸੇ ਦੇ ਕਾਰਣਾਂ ਦੀ ਜਾਂਚ ਕੀਤੀ ਜਾਵੇਗੀ ਤੇ ਅਧਿਕਾਰੀਆਂ ਤੋਂ ਸੁਰੱਖਿਆ ਉਪਕਰਨਾਂ ਬਾਰੇ ਵੀ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਸ੍ਰੀ ਅਨੰਦਪੁਰ ਸਾਹਿਬ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰ ਗਿਆ ਭਾਣਾ, ਭਿਆਨਕ ਹਾਦਸੇ 'ਚ 4 ਲੋਕਾਂ ਦੀ ਹੋਈ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News