ਜਲੰਧਰ ਵਿਖੇ ਵੋਡਾਫੋਨ ਦੇ ਦਫ਼ਤਰ ''ਚ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
Sunday, Sep 20, 2026 - 12:32 PM (IST)
ਜਲੰਧਰ (ਵੈੱਬ ਡੈਸਕ)- ਜਲੰਧਰ ਦੇ ਕਚਹਿਰੀ ਚੌਂਕ ਨੇੜੇ ਸਥਿਤ ਵੋਡਾਫੋਨ ਦੇ ਇਕ ਦਫ਼ਤਰ 'ਚ ਅੱਗ ਲੱਗਣ ਦੀ ਘਟਨਾ ਵਾਪਰੀ ਹੈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਫਾਇਰਮੈਨ ਨਰੇਸ਼ ਕੁਮਾਰ ਨੇ ਦੱਸਿਆ ਕਿ ਕੰਟਰੋਲ ਰੂਮ ਨੂੰ ਕਚਹਿਰੀ ਚੌਂਕ ਨੇੜੇ ਵੋਡਾਫੋਨ ਦਫ਼ਤਰ 'ਚ ਅੱਗ ਲੱਗਣ ਦੀ ਜਾਣਕਾਰੀ ਮਿਲੀ ਸੀ। ਜਦੋਂ ਟੀਮ ਮੌਕੇ 'ਤੇ ਪਹੁੰਚੀ ਤਾਂ ਦਫ਼ਤਰ ਦਾ ਸ਼ਟਰ ਬੰਦ ਸੀ। ਫਾਇਰ ਅਮਲੇ ਨੇ ਕਿਸੇ ਤਰ੍ਹਾਂ ਸ਼ਟਰ ਚੁੱਕਿਆ ਅਤੇ ਅੰਦਰ ਪਾਣੀ ਪਾ ਕੇ ਅੱਗ 'ਤੇ ਕਾਬੂ ਪਾਇਆ।
ਇਹ ਵੀ ਪੜ੍ਹੋ- ਫੜੀ ਗਈ 47KG ਹੈਰੋਇਨ! ਪੰਜਾਬ ਪੁਲਸ ਨੇ ਤਸਕਰ ਗਿਰੋਹ ਦਾ ਕੀਤਾ ਪਰਦਾਫ਼ਾਸ਼ ! 4 ਮੁਲਜ਼ਮ ਗ੍ਰਿਫ਼ਤਾਰ
ਪਲਾਸਟਿਕ ਅਤੇ ਲੱਕੜ ਦੇ ਸਾਮਾਨ ਕਾਰਨ ਫੈਲੀ ਅੱਗ
ਦੱਸਿਆ ਜਾ ਰਿਹਾ ਹੈ ਕਿ ਦਫ਼ਤਰ ਅੰਦਰ ਵੱਡੀ ਮਾਤਰਾ 'ਚ ਪਲਾਸਟਿਕ ਫਰਨੀਚਰ ਅਤੇ ਲੱਕੜ ਦਾ ਸਾਮਾਨ ਮੌਜੂਦ ਸੀ, ਜਿਸ ਕਾਰਨ ਅੱਗ ਤੇਜ਼ੀ ਨਾਲ ਭੜਕ ਗਈ। ਫ਼ਿਲਹਾਲ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਕਿਹਾ ਜਾ ਰਿਹਾ ਹੈ ਅੱਗ ਸ਼ਾਰਟ ਸਰਕਿਟ ਕਾਰਨ ਲੱਗੀ।
ਇਹ ਵੀ ਪੜ੍ਹੋ- ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ ਹੁੰਦੀ ਸੀ ਸਮੱਗਲਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
