ਜਲੰਧਰ ''ਚ ਕਿਊਰੋ ਮਾਲ ਨੇੜੇ ਘਰ ''ਚ ਲੱਗੀ ਅੱਗ, DJ ਵਾਲੇ ਦਾ ਸਾਮਾਨ ਸੜ ਕੇ ਹੋਇਆ ਸੁਆਹ

Thursday, Nov 19, 2026 - 03:30 PM (IST)

ਜਲੰਧਰ ''ਚ ਕਿਊਰੋ ਮਾਲ ਨੇੜੇ ਘਰ ''ਚ ਲੱਗੀ ਅੱਗ, DJ ਵਾਲੇ ਦਾ ਸਾਮਾਨ ਸੜ ਕੇ ਹੋਇਆ ਸੁਆਹ

ਜਲੰਧਰ (ਸੋਨੂੰ)- ਜਲੰਧਰ ਵਿਖੇ ਕਿਊਰੋ ਮਾਲ ਨੇੜੇ ਸਥਿਤ ਨਿਊ ਕਲਗੀਧਰ ਕਾਲੋਨੀ ਵਿਚ ਘਰ ਵਿਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਇਸ ਘਟਨਾ ਨੂੰ ਲੈ ਕੇ ਲੋਕਾਂ ਵਿਚ ਹਫ਼ੜਾ-ਦਫ਼ੜੀ ਮਚ ਗਈ। ਲੋਕਾਂ ਵੱਲੋਂ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਡੀ. ਜੇ. ਸੰਚਾਲਕ ਨੇ ਦੱਸਿਆ ਕਿ ਉਹ ਮੌਕੇ 'ਤੇ ਮੌਜੂਦ ਨਹੀਂ ਸੀ ਅਤੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਘਰ 'ਚ ਬਹੁਤ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਦਰਦਨਾਕ ਘਟਨਾ! ਪੁੱਤ ਨੂੰ ਲੱਗਿਆ ਕਰੰਟ, ਸਦਮੇ 'ਚ ਆਏ ਪਿਤਾ ਨੇ ਕੀਤਾ ਉਹ ਜੋ ਸੋਚਿਆ ਨਾ ਸੀ

PunjabKesari

ਘਟਨਾ ਸਮੇਂ ਘਰ ਵਿਚ ਕੋਈ ਵੀ ਮੌਜੂਦ ਨਹੀਂ ਸੀ। ਫਾਇਰ ਬ੍ਰਿਗੇਡ ਟੀਮ ਮੌਕੇ 'ਤੇ ਪਹੁੰਚੀ ਅਤੇ ਵੇਖਿਆ ਕਿ ਡੀਜੇ ਦਾ ਸਾਮਾਨ ਅਤੇ ਸਕਰੀਨ ਸੜ ਕੇ ਸੁਆਹ ਹੋ ਗਈ। ਘਟਨਾ ਕਾਰਨ ਹੋਏ ਨੁਕਸਾਨ ਦਾ ਅਜੇ ਤੱਕ ਮੁਲਾਂਕਣ ਨਹੀਂ ਕੀਤਾ ਗਿਆ ਹੈ। ਪੀੜਤ ਮੁਤਾਬਕ ਅੱਗ ਸਵੇਰੇ 1 ਵਜੇ ਲੱਗੀ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ।

PunjabKesari

ਘਟਨਾ ਦੀ ਜਾਣਕਾਰੀ ਦਿੰਦੇ ਫਾਇਰ ਫਾਈਟਰ ਨਰੇਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਕਲਗੀਧਰ ਕਾਲੋਨੀ ਦੇ ਇਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਉਹ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਘਟਨਾ 'ਚ ਘਰ ਦੇ ਅੰਦਰ ਮੌਜੂਦ ਡੀਜੇ ਦਾ ਸਾਮਾਨ ਵੀ ਤਬਾਹ ਹੋ ਗਿਆ। ਫਾਇਰ ਫਾਈਟਰ ਮੁਤਾਬਕ ਜਾਇਦਾਦ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਾਇਰ ਫਾਈਟਰਾਂ ਨੂੰ ਮੌਕੇ 'ਤੇ ਕੋਈ ਪਰਿਵਾਰਕ ਮੈਂਬਰ ਨਹੀਂ ਮਿਲਿਆ।

ਇਹ ਵੀ ਪੜ੍ਹੋ: ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਜਾਰੀ ਹੋਏ ਸਖ਼ਤ ਹੁਕਮ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News